ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ, ਆਜ਼ਾਦ ਨਗਰ, 100 ਫੁੱਟੀ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ ਕਰਕੇ ਬੇਹੱਦ ਖੂਬਸੂਰਤ, ਆਕਰਸ਼ਕ ਅਤੇ ਕਲਾਤਮਕ ਰਚਨਾਵਾਂ ਤਿਆਰ ਕੀਤੀਆਂ ਗਈਆਂ ਅਤੇ ਇਕ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ ।
ਅਜੀਤ ਡੈਸਕ
08-11-2026