08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡਾ.ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਦੇ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੀ

ਰਾਜਾਸਾਂਸੀ, 7 ਨਵੰਬਰ (ਹਰਦੀਪ ਸਿੰਘ ਖੀਵਾ)-ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.

ਅਜੀਤ ਡੈਸਕ 08-11-2026
ਰਾਜਾਸਾਂਸੀ, 7 ਨਵੰਬਰ (ਹਰਦੀਪ ਸਿੰਘ ਖੀਵਾ)-ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਲੁਧਿਆਣਾ ਨਾਲ ਸੰਬੰਧਿਤ 31 ਸਾਲਾ ਨੌਜਵਾਨ ਰਮਨਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਦੀ ਮ੍ਰਿਤਕ ਦੇਹ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਕੌਮਾਂਤਰੀ ਅੱਡਾ ਰਾਜਾਸਾਂਸੀ ਪਹੁੰਚੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਰਮਨਦੀਪ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 27 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੀ ਅਮਰੀਕਾ ਵਿਚ ਰਹਿੰਦੀ ਭੈਣ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੇ ਪਰਿਵਾਰ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਰਮਨਦੀਪ ਕੁਮਾਰ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਭੇਜਿਆ ਹੈ। ਜਿਸ ਉਪਰੰਤ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਮਨਪ੍ਰੀਤ ਸਿੰਘ ਸੰਧੂ ਦੀ ਦੇਖ-ਰੇਖ ’ਚ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਨੂੰ ਲੁਧਿਆਣਾ ਵਿਖੇ ਉਸ ਦੇ ਘਰ ਤੱਕ ਵੀ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਮਨਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖ਼ਰਚ ਭਾਰਤੀ ਦੂਤਾਵਾਸ ਵਲੋਂ ਕੀਤਾ ਗਿਆ ਹੈ। ਹਵਾਈ ਅੱਡੇ ’ਤੇ ਮ੍ਰਿਤਕ ਸਰੀਰ ਲੈਣ ਪਹੁੰਚੇ ਰਮਨਦੀਪ ਦੇ ਭਰਾ ਅਜੇ ਕੁਮਾਰ ਅਤੇ ਅਸ਼ਵਨੀ ਕੁਮਾਰ ਤੋਂ ਇਲਾਵਾ ਸਮੁੱਚੇ ਪੀੜਤ ਪਰਿਵਾਰ ਨੇ ਇਸ ਵੱਡੇ ਉਪਰਾਲੇ ਲਈ ਡਾ.ਐੱਸ.ਪੀ.ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ।
ਪਿਛਲੀ ਖ਼ਬਰ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਖੀਵਾ ਦੀ ਭੈਣ ਚਰਨਜੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਮੂਹ ਸਕੂਲ ਐਸੋਸੀਏਸ਼ਨਾਂ ਵਲੋਂ ਸੀਪੀਡੀ ਟ੍ਰੇਨਿੰਗ ਮੋਹਾਲੀ ’ਚ ਕਰਵਾਉਣ ਤੇ 700 ਫੀਸ ਲੈਣ ਦੇ ਫ਼ੈਸਲੇ ਦਾ ਵਿਰੋਧ * ਪੰਜਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।