ਦੀਵਾਲੀ ਦੀ ਰਾਤ ਨਸ਼ੇ ’ਚ ਹੁਲੜਬਾਜ਼ੀ ਕਰਨ ਵਾਲਿਆਂ ਨੂੰ ਰੋਕਣ ਗਈ ਪੁਲਿਸ ਪਾਰਟੀ ’ਤੇ ਹਮਲਾ
ਅੰਮ੍ਰਿਤਸਰ, 9 ਨਵੰਬਰ (ਰੇਸ਼ਮ ਸਿੰਘ)-ਸਥਾਨਕ ਗੇਟ ਹਕੀਮਾਂ ਦੇ ਖੇਤਰ ’ਚ ਦੀਵਾਲੀ ਦੀ ਰਾਤ ਨੂੰ ਸ਼ਰਾਬ ਦੇ ਨਸ਼ੇ ’ਚ ਹੁਲੜਬਾਜ਼ੀ ਰੋਕਣ ਗਈ ਪੁਲਿਸ ਪਾਰਟੀ ’ਤੇ ਹਮਲਾ ਹੋਣ ਦੀ ਖ਼ਬਰ ਮਿਲੀ ਹੈ ਜਿਸ ’ਚ ਇਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਕੇ ਸਟਾਂ ਲਾਈਆਂ ਗਈਆਂ ਇਕ ਦੀ ਵਰਦੀ ਨੂੰ ਹੱਥ ਵੀ ਪਾਇਆ ਗਿਆ। ਪੁਲਿਸ ਵਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਚੌਥੇ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਜੀਤ ਡੈਸਕ
10-11-2026