13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ ਆਪ’ ਵਲੋਂ ਰਾਜਾਸਾਂਸੀ ਤੋਂ ਪਾਰਟੀ ਉਮੀਦਵਾਰ ਦੇ ਐਲਾਨ ਉਪਰੰਤ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਸੁਖਦੀਪ ਛੀਨਾ ਨੇ ਦਿੱਤਾ ਅਸਤੀਫਾ

ਹਰਸਾ ਛੀਨਾ, 12 ਨਵੰਬਰ (ਕੜਿਆਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਧਿਕਾਰਿਤ ਉਮੀਦਵਾਰਾਂ ਦੀ ਦੂਸਰੀ ਸੂਚੀ ਦੇ ਜਾਰੀ ਹੋਣ ਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਡਾ. ਸੋਨੀਆ ਮਾਨ ਨੂੰ ਉਮੀਦਵਾਰ ਬਣਾਏ ਜਾਣ ਉਪਰੰਤ ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਪੰਜਾਬ ਸੁਖਦੀਪ ਸਿੰਘ ਛੀਨਾ ਵਲੋਂ ਆਪਣੇ ਅਹੁਦੇ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ।

ਸੁਖਦੀਪ ਸਿੰਘ ਛੀਨਾ 13-11-2026
ਹਰਸਾ ਛੀਨਾ, 12 ਨਵੰਬਰ (ਕੜਿਆਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਧਿਕਾਰਿਤ ਉਮੀਦਵਾਰਾਂ ਦੀ ਦੂਸਰੀ ਸੂਚੀ ਦੇ ਜਾਰੀ ਹੋਣ ਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਡਾ. ਸੋਨੀਆ ਮਾਨ ਨੂੰ ਉਮੀਦਵਾਰ ਬਣਾਏ ਜਾਣ ਉਪਰੰਤ ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਪੰਜਾਬ ਸੁਖਦੀਪ ਸਿੰਘ ਛੀਨਾ ਵਲੋਂ ਆਪਣੇ ਅਹੁਦੇ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਇਸ ਸੰਬੰਧੀ ‘ਅਜੀਤ’ ਨਾਲ ਵਿਸੇਸ਼ ਗੱਲਬਾਤ ਕਰਦਿਆਂ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ, ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਪਿਛਲੇ 1 3 ਸਾਲਾਂ ਤੋਂ ਜੁੜੇ ਹੋਏ ਸਨ ਅਤੇ ਉਨ੍ਹਾਂ ਵਲੋਂ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਸਮੇਤ ਨਸ਼ੇ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਹਲਕੇ ਦੇ ਘਰ-ਘਰ ਤੱਕ ਪਹੁੰਚ ਕੀਤੀ ਗਈ ਸੀ। ਸ. ਛੀਨਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੋਨੀਆ ਮਾਨ ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਦੇ ਮੁਢਲੇ ਮੈਂਬਰਾਂ ਤੇ ਵਰਕਰਾਂ ਅੰਦਰ ਨਿਰਾਸ਼ਤਾ ਹੋਣ ਕਾਰਨ ਉਹ ਪਾਰਟੀ ਤੋਂ ਦੂਰ ਆਪਣੇ ਘਰਾਂ ਵਿੱਚ ਬੈਠੇ ਹਨ । ਸ. ਛੀਨਾ ਨੇ ਆਮ ਆਦਮੀ ਪਾਰਟੀ ਦੇ ਹਾਈਕਮਾਨ ਤੋਂ ਮੰਗ ਕੀਤੀ ਕਿ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅੱਜ ਐਲਾਨੇ ਉਮੀਦਵਾਰ ਮੈਡਮ ਸੋਨੀਆ ਮਾਨ ਦੀ ਟਿਕਟ ’ਤੇ ਮੁੜ ਵਿਚਾਰ ਕੀਤੀ ਜਾਵੇ ਨਹੀਂ ਤਾਂ ਹੋਰ ਵੀ ਪਾਰਟੀ ਛੱਡਣਗੇ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ’ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਨਵ ਨਿਯੁਕਤ ਸਬ ਰਜਿਸਟਰਾਰ ਹਰਕੀਰਤ ਸਿੰਘ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।