13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਗਰ ਨਿਗਮ ਦੇ ਅਧਿਕਾਰੀਆਂ ਦਾ ਹੋਇਆ ਤਬਾਦਲਾ

ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ’ਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਸ਼ਹਿਰ ’ਚੋਂ ਤਬਾਦਲੇ ਕਰਕੇ ਦੂਸਰੇ ਸ਼ਹਿਰਾਂ ਵਿਚ ਲਗਾ ਦਿੱਤਾ ਗਿਆ ਹੈ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਬਾਦਲਾ ਕਰ ਦਿੱਤਾ ਹੈ।

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ’ਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਸ਼ਹਿਰ ’ਚੋਂ ਤਬਾਦਲੇ ਕਰਕੇ ਦੂਸਰੇ ਸ਼ਹਿਰਾਂ ਵਿਚ ਲਗਾ ਦਿੱਤਾ ਗਿਆ ਹੈ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਬਾਦਲਾ ਕਰ ਦਿੱਤਾ ਹੈ। ਇਸੇ ਤਰ੍ਹਾਂ ਸਹਾਇਕ ਕਮਿਸ਼ਨਰ ਰਜਿੰਦਰ ਸ਼ਰਮਾ ਦਾ ਕਪੂਰਥਲਾ ਅਤੇ ਦਲਜੀਤ ਸਿੰਘ ਦਾ ਲੁਧਿਆਣਾ ਨਗਰ ਨਿਗਮ ’ਚ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰੀ ਸੁਸ਼ਾਂਤ ਭਾਟੀਆ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਾਬਦਲਾ ਕਰ ਦਿੱਤਾ ਗਿਆ ਹੈ। ਐਕਸੀਅਨ ਭਲਿੰਦਰ ਸਿੰਘ ਦਾ ਜਲੰਧਰ, ਸਵਰਾਜਇੰਦਰਪਾਲ ਸਿੰਘ ਦਾ ਫਗਵਾੜਾ, ਸਤਵਿੰਦਰਪਾਲ ਸਿੰਘ ਦਾ ਬਟਾਲਾ ਅਤੇ ਵਾਧੂ ਚਾਰਜ ਕਪੂਰਥਲਾ ’ਚ ਤਬਾਦਲਾ ਕੀਤਾ ਗਿਆ ਹੈ। ਐਸ. ਈ. ਦੀਪਿੰਦਰ ਸੰਧੂ ਤੋਂ ਅੰਮ੍ਰਿਤਸਰ ਦਾ ਵਾਧੂ ਚਾਰਜ ਲੈ ਕੇ ਉਸ ਅਬਹੋਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਤਰਨ ਤਾਰਨ ਰੋਡ ’ਤੇ ਲੰਘੀ ਰਾਤ ਨੂੰ ਚਲੀਆਂ ਤਾਬੜ ਤੋੜ ਗੋਲੀਆਂ- ਇਕ ਰਾਹਗੀਰ ਜ਼ਖ਼ਮੀ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ’ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।