13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਗਰ ਨਿਗਮ ਵਲੋਂ ਗੁ: ਸ਼ਹੀਦਾਂ ਸਾਹਿਬ ਨੇੜੇ ਰਾਮਸਰ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਸੜਕਾਂ ਅਤੇ ਜਨਤਕ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਗੁ: ਸ਼ਹੀਦਾਂ ਸਾਹਿਬ ਨੇੜੇ ਰਾਮਸਰ ਰੋਡ ’ਤੇ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਉਦੇਸ਼ ਜਨਤਕ ਆਵਾਜਾਈ ਵਿਚ ਰੁਕਾਵਟ ਪੈਦਾ ਕਰ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣਾ ਸੀ ।

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਸੜਕਾਂ ਅਤੇ ਜਨਤਕ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਗੁ: ਸ਼ਹੀਦਾਂ ਸਾਹਿਬ ਨੇੜੇ ਰਾਮਸਰ ਰੋਡ ’ਤੇ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਉਦੇਸ਼ ਜਨਤਕ ਆਵਾਜਾਈ ਵਿਚ ਰੁਕਾਵਟ ਪੈਦਾ ਕਰ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣਾ ਸੀ । ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਕੱਤਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨ ਕੁਮਾਰ ਅਤੇ ਪ੍ਰੀਤੀ ਚੌਹਾਨ ਦੀ ਅਗਵਾਈ ਹੇਠ ਕਾਰਵਾਈ ਕੀਤੀ ਗਈ। ਉਕਤ ਸੜਕ ਨਾਜਾਇਜ਼ ਕਬਜ਼ਿਆਂ ਕਾਰਨ ਕਾਫ਼ੀ ਤੰਗ ਹੋ ਗਈ ਸੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਪੈਦਲ ਚੱਲਣ ਵਾਲੇ ਲੋਕਾਂ ਲਈ ਵੀ ਸੁਤੰਤਰ ਅਤੇ ਸੁਰੱਖਿਅਤ ਢੰਗ ਨਾਲ ਲੰਘਣਾ ਮੁਸ਼ਕਲ ਹੋ ਗਿਆ ਸੀ। ਜਨਤਕ ਰਸਤਿਆਂ ਵਿਚ ਪੈਦਾ ਹੋ ਰਹੀਆਂ ਰੁਕਾਵਟਾਂ ਅਤੇ ਪ੍ਰਾਪਤ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ੇ ਹਟਾ ਕੇ ਸੜਕ ਨੂੰ ਆਵਾਜਾਈ ਅਤੇ ਪੈਦਲ ਚੱਲਣ ਵਾਲਿਆਂ ਲਈ ਸੁਚਾਰੂ ਬਣਾਇਆ ਗਿਆ। ਨਗਰ ਨਿਗਮ ਵਲੋਂ ਸਮੂਹ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਕਬਜ਼ਾਧਾਰਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਨਾ ਕਰਨ। ਜਨਤਕ ਸੜਕਾਂ ਅਤੇ ਫੁੱਟਪਾਥ ਆਮ ਲੋਕਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਆਵਾਜਾਈ ਲਈ ਹਨ, ਨਾ ਕਿ ਨਿੱਜੀ ਜਾਂ ਵਪਾਰਕ ਵਰਤੋਂ ਲਈ। ਭਵਿੱਖ ਵਿਚ ਜੇਕਰ ਕਿਸੇ ਵਲੋਂ ਮੁੜ ਕਬਜ਼ਾ ਕੀਤਾ ਗਿਆ ਜਾਂ ਨਵਾਂ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਬਿਨਾਂ ਕਿਸੇ ਹੋਰ ਚੇਤਾਵਨੀ ਦੇ ਸਾਮਾਨ ਜ਼ਬਤ ਕਰਨ ਸਮੇਤ ਲਾਗੂ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਪਹਿਲੇ ਸਿੱਖ ਮੇਅਰ ਕਰਮਜੀਤ ਸਿੰਘ ਰਿੰਟੂ ਹਲਕਾ ਉੱਤਰੀ ਤੋਂ ਬਣੇ ‘ਆਪ’ ਉਮਦੀਵਾਰ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਇੰਟਰਨਸ਼ਿਪ ਕੀਤੀ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।