14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡ ਬੱਲ ਸਚੰਦਰ ਵਿਖੇ ਏਮਜ਼ ਬਠਿੰਡਾ ਵਲੋਂ ਮੈਡੀਕਲ ਚੈੱਕਅਪ ਕੈਂਪ

ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਬੱਲ ਸਚੰਦਰ ਵਿਖੇ ਏਕਲ ਵਿਦਿਆਲਿਆ ਫਾਊਂਡੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਅਤੇ ਨੌਜਵਾਨ ਸਰਪੰਚ ਜੁਗਰਾਜ ਸਿੰਘ ਸਿੱਧੂ ਦੇ ਭਰਵੇਂ ਸਹਿਯੋਗ ਸਦਕਾ ਏਮਜ਼ ਬਠਿੰਡਾ ਵਲੋਂ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਕਰੀਬ 100 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।

ਅਜੀਤ ਡੈਸਕ 15-11-2026
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਬੱਲ ਸਚੰਦਰ ਵਿਖੇ ਏਕਲ ਵਿਦਿਆਲਿਆ ਫਾਊਂਡੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਅਤੇ ਨੌਜਵਾਨ ਸਰਪੰਚ ਜੁਗਰਾਜ ਸਿੰਘ ਸਿੱਧੂ ਦੇ ਭਰਵੇਂ ਸਹਿਯੋਗ ਸਦਕਾ ਏਮਜ਼ ਬਠਿੰਡਾ ਵਲੋਂ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਕਰੀਬ 100 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਦੌਰਾਨ ਏਮਜ਼ ਬਠਿੰਡਾ ਤੋਂ ਪਹੁੰਚੇ ਡਾਕਟਰ ਕਾਰਤਿਕ, ਡਾਕਟਰ ਮਾਨਸੀ, ਡਾਕਟਰ ਜਸਮੀਨ ਕੌਰ, ਡਾਕਟਰ ਅੰਤਰਾ ਸਮੇਤ ਹੋਰ ਸਟਾਫ਼ ਮੈਂਬਰਾਂ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਹਤ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲਕਸ਼ਮੀ ਅੰਚਲ, ਮੁਖੀ ਅੰਮ੍ਰਿਤਸਰ, ਪਲਵਿੰਦਰ ਕੌਰ, ਸੰਚ ਮੁਖੀ ਰਾਜਾਸਾਂਸੀ ਅਤੇ ਗੁਰਪ੍ਰੀਤ ਕੌਰ, ਆਚਾਰਿਆ ਪਿੰਡ ਬੱਲ ਸਚੰਦਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਨੌਜਵਾਨ ਸਰਪੰਚ ਜੁਗਰਾਜ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਭ ਤੋਂ ਅਹਿਮ ਹੈ । ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਰਪੰਚ ਜੁਗਰਾਜ ਸਿੰਘ ਸਿੱਧੂ ਅਤੇ ਏਕਲ ਵਿਦਿਆਲਿਆ ਫਾਊਂਡੇਸ਼ਨ ਆਫ ਇੰਡੀਆ ਦੀ ਟੀਮ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਨੇ ਕੌਮੀ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ‘ਆਨ ਦਾ ਸਪਾਟ ਚਿੱਤਰਕਾਰੀ ਮੁਕਾਬਲੇ’ ਕਰਵਾਏ ਅਗਲੀ ਖ਼ਬਰ ਏ.ਆਈ.ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ 90 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ : ਡਾ: ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।