ਰਾਜੀਵ ਗੁਲਾਟੀ ਨੇ ਭਾਜਪਾ ਟ੍ਰੇਡ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੰਭਾਲੀ ਜ਼ਿੰਮੇਵਾਰੀ
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਟ੍ਰੇਡ ਸੈੱਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਰਾਜੀਵ ਗੁਲਾਟੀ ਨੇ ਜ਼ਿੰਮੇਵਾਰੀ ਸੰਭਾਲੀ। ਸਮਾਗਮ ’ਚ ਗੁਰਪ੍ਰਤਾਪ ਸਿੰਘ ਟਿੱਕਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਇਸ ਮੌਕੇ ਰਜਿੰਦਰ ਸਿੰਘ ਮਰਵਾਹਾ ਅਤੇ ਟ੍ਰੇਡ ਸੈੱਲ ਦੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
16-11-2026