ਸੀਨੀਅਰ ਪੱਤਰਕਾਰ ਸਵ: ਅਮਰਜੀਤ ਸਿੰਘ ਭਾਟੀਆ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਪੱਤਰਕਾਰ ਅਤੇ ਸਪਤਾਹਿਕ ‘ਦਲੇਰ ਖਾਲਸਾ’ ਦੇ ਸੰਪਾਦਕ ਅਮਰਜੀਤ ਸਿੰਘ ਭਾਟੀਆ, ਜੋ ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਅੱਜ ਇਥੇ ਚਾਟੀਵਿੰਡ ਚੌਕ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟਿਆਂ ਮਨਪ੍ਰੀਤ ਸਿੰਘ ਜੱਸੀ ਤੇ ਸਰਬਜੀਤ ਸਿੰਘ ਜੌਨੀ ਨੇ ਦਿੱਤੀ।
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਪੱਤਰਕਾਰ ਅਤੇ ਸਪਤਾਹਿਕ ‘ਦਲੇਰ ਖਾਲਸਾ’ ਦੇ ਸੰਪਾਦਕ ਅਮਰਜੀਤ ਸਿੰਘ ਭਾਟੀਆ, ਜੋ ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਅੱਜ ਇਥੇ ਚਾਟੀਵਿੰਡ ਚੌਕ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟਿਆਂ ਮਨਪ੍ਰੀਤ ਸਿੰਘ ਜੱਸੀ ਤੇ ਸਰਬਜੀਤ ਸਿੰਘ ਜੌਨੀ ਨੇ ਦਿੱਤੀ। ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਲੋਂ ਸਰਪ੍ਰਸਤ ਜਸਵੰਤ ਸਿੰਘ ਜੱਸ ਤੇ ਜਨਰਲ ਸਕੱਤਰ ਰੇਸ਼ਮ ਸਿੰਘ, ਸੰਦੀਪ ਸੈਂਡੀ ਅਤੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਗੁ: ਸ੍ਰੀ ਕੌਲਸਰ ਦੇ ਮੁਖੀ ਭਾਈ ਗੁਰਦੀਪ ਸਿੰਘ ਸਲੂਜਾ, ਫ੍ਰੀਡਮ ਫਾਈਟਰਜ਼ ਉੱਤਰਾ ਅਧਿਕਾਰੀ ਸੰਗਠਨ ਵਲੋਂ ਗਿਆਨ ਸਿੰਘ ਸੱਗੂ ਤੇ ਕਰਮਜੀਤ ਸਿੰਘ ਕੇਪੀ ਸਮੇਤ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਮ੍ਰਿਤਕ ਦੇਹ ’ਤੇ ਦੁਸ਼ਾਲੇ ਭੇਟ ਕਰਕੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਭਾਈ ਗੁਰਦੀਪ ਸਿੰਘ ਸਲੂਜਾ, ਬਾਬਾ ਅਮਨਦੀਪ ਸਿੰਘ, ਰਾਣਾ ਪਲਵਿੰਦਰ ਸਿੰਘ, ਅਜੀਤ ਸਿੰਘ ਸਾਬਕਾ ਕੌਂਸਲਰ, ਜਸਬੀਰ ਸਿੰਘ ਸੱਗੂ, ਜਸਬੀਰ ਸਿੰਘ ਪੱਟੀ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ ਖੋਦੇਬੇਟ ਤੇ ਲਾਲੀ ਫੋਟੋਗ੍ਰਾਫਰ ਸ਼੍ਰੋਮਣੀ ਕਮੇਟੀ, ਮਨਿੰਦਰ ਸਿੰਘ ਠੇਕੇਦਾਰ, ਸ਼ੇਲਿੰਦਰਜੀਤ ਸਿੰਘ ਰਾਜਨ, ਦੀਪ ਦਵਿੰਦਰ ਸਿੰਘ, ਡਾ: ਪਰਮਜੀਤ ਸਿੰਘ ਬਾਠ, ਡਾ: ਚਰਨਜੀਤ ਸਿੰਘ ਗੁਮਟਾਲਾ, ਰਿੱਕੀ ਹਾਈਵੇਅ ਟਾਇਰਜ਼, ਰਾਜੂ ਸਲੂਜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਰਿਸ਼ਤੇਦਾਰ ਸਨੇਹੀ ਅਤੇ ਪੱਤਰਕਾਰ ਸ਼ਾਮਿਲ ਸਨ।