17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵੋਟਿੰਗ ਪ੍ਰਤੀ ਜਾਗਰੂਕਤਾ ਲਈ ਫੋਰ ਐੱਸ ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ

ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਸ਼ਹਿਰ ਦੇ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਭਾਰਤ ਦੇ ਚੋਣ ਕਮਿਸ਼ਨ ਦੇ ਪ੍ਰਮੁੱਖ ਪ੍ਰੋਗਰਾਮ ‘ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ’ ਤਹਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰੀ ਰਾਜ ਕੁਮਾਰ ਅਤੇ ਸ੍ਰੀ ਰਾਹੁਲ ਦੇਵ ਨੋਡਲ ਅਫ਼ਸਰ ਹਲਕਾ ਉੱਤਰੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਨਗਣਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਲੋਕਤੰਤਰ ਵਿਚ ਵੋਟ ਦੀ ਮਹੱਤਤਾ, ਚੋਣ ਅਧਿਕਾਰਾਂ ਅਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਸ਼ਹਿਰ ਦੇ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਭਾਰਤ ਦੇ ਚੋਣ ਕਮਿਸ਼ਨ ਦੇ ਪ੍ਰਮੁੱਖ ਪ੍ਰੋਗਰਾਮ ‘ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ’ ਤਹਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰੀ ਰਾਜ ਕੁਮਾਰ ਅਤੇ ਸ੍ਰੀ ਰਾਹੁਲ ਦੇਵ ਨੋਡਲ ਅਫ਼ਸਰ ਹਲਕਾ ਉੱਤਰੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਨਗਣਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਲੋਕਤੰਤਰ ਵਿਚ ਵੋਟ ਦੀ ਮਹੱਤਤਾ, ਚੋਣ ਅਧਿਕਾਰਾਂ ਅਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਹਰਪ੍ਰੀਤ ਕੌਰ ਉੱਪਲ ਨੇ ਵੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਮੁਕਾਬਲਿਆਂ ਵਿਚ ਛੇ ਕਾਲਜਾਂ ਦੇ 24 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਬੀ.ਬੀ.ਕੇ. ਡੀ.ਏ . ਵੀ. ਕਾਲਜ, ਸਰਕਾਰੀ ਆਈ.ਟੀ.ਆਈ. ਰਣਜੀਤ ਐਵਨਿਊ, ਮਾਈ ਭਾਗੋ ਸਰਕਾਰੀ ਪਾਲੀਟੈਕਨਿਕ ਕਾਲਜ ਫਾਰ ਗਰਲਜ਼, ਸ਼ਹਿਜ਼ਾਦਾ ਨੰਦ ਕਾਲਜ ਅਤੇ ਫੋਰ ਐੱਸ. ਕਾਲਜ ਆਫ਼ ਕਾਮਰਸ ਫਾਰ ਵੂਮੈਨ ਸ਼ਾਮਿਲ ਸਨ। ਕੁਇਜ਼ ਮੁਕਾਬਲੇ ਵਿਚ ਵੰਸ਼ਿਕਾ ਖੋਸਲਾ ਨੇ ਪਹਿਲਾ, ਰਿਤਿਕਾ ਠਾਕੁਰ ਨੇ ਦੂਜਾ ਅਤੇ ਜਸਕੀਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲੇ ਵਿਚ ਸਾਨਵੀ ਅਰੋੜਾ, ਮੁਸਕਾਨ ਕੌਰ ਅਤੇ ਅਰਪਿਤਾ ਵਰਮਾ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੀਆਂ। ਇਸ ਪ੍ਰੋਗਰਾਮ ਦਾ ਸੰਚਾਲਨ ਕਵਲਜੀਤ ਕੌਰ ਅਤੇ ਮੁਸਕਾਨ ਮਹਾਜਨ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਿਪਤ ਸਮਾਗਮ ਅਗਲੀ ਖ਼ਬਰ ਡੀ. ਏ. ਵੀ. ਸੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਦਾ ਕਲਾ ਦੇ ਮੰਚ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।