18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤਿਲਕ ਨਗਰ ਦਿੱਲੀ ’ਚ ਬੇਅਦਬੀ ਮਾਮਲਾ: ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਪ੍ਰਬੰਧਕ ਤੇ ਦਿੱਲੀ ਕਮੇਟੀ ਦੇ ਦੋ ਮੈਂਬਰ 21 ਨੂੰ ਕੀਤੇ ਤਲਬ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇਕ ਵਿਅਕਤੀ ਵਲੋਂ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਮਾਮਲੇ ਵਿਚ ਤੁਰੰਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕ ਦੇ ਮੈਂਬਰਾਂ ਅਤੇ ਦਿੱਲੀ ਕਮੇਟੀ ਦੇ ਦੋ ਮੈਂਬਰਾਂ ਨੂੰ 21 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕਰਨ ਦਾ ਆਦੇਸ਼ ਕੀਤਾ ਹੈ। ਜਾਰੀ ਵੇਰਵਿਆਂ ਅਨੁਸਾਰ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸੰਬੰਧੀ ਰਿਪੋਰਟ ਪ੍ਰਾਪਤ ਕੀਤੀ ਤੇ ਦਿੱਲੀ ਦੀ ਸਿੱਖ ਸੰਗਤ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਸਨ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਸਵੀਰ। ਅਜੀਤ ਤਸਵੀਰ 19-11-2026
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇਕ ਵਿਅਕਤੀ ਵਲੋਂ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਮਾਮਲੇ ਵਿਚ ਤੁਰੰਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕ ਦੇ ਮੈਂਬਰਾਂ ਅਤੇ ਦਿੱਲੀ ਕਮੇਟੀ ਦੇ ਦੋ ਮੈਂਬਰਾਂ ਨੂੰ 21 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕਰਨ ਦਾ ਆਦੇਸ਼ ਕੀਤਾ ਹੈ। ਜਾਰੀ ਵੇਰਵਿਆਂ ਅਨੁਸਾਰ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸੰਬੰਧੀ ਰਿਪੋਰਟ ਪ੍ਰਾਪਤ ਕੀਤੀ ਤੇ ਦਿੱਲੀ ਦੀ ਸਿੱਖ ਸੰਗਤ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਸਨ। ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਬੇਅਦਬੀ ਦੀ ਇਸ ਘਟਨਾਂ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿਚ ਭਾਰੀ ਰੋਸ ਹੈ। ਜਥੇਦਾਰ ਗੜਗੱਜ ਨੇ ਕਾਰਵਾਈ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਆਪਣਾ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਿੱਥ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਦੇਸ਼ ਵਿਦੇਸ਼ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਅਸਥਾਨਾਂ ਉੱਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ। ਸੁਰੱਖਿਆ ਅਤੇ ਪ੍ਰਬੰਧਾਂ ਵਿਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਕਿਹਾ ਕਿ ਦੋਸ਼ੀ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਹੁਣ ਪੁਲਿਸ ਹਿਰਾਸਤ ਵਿੱਚ ਹੈ ਪ੍ਰੰਤੂ ਇਸ ਘਟਨਾ ਵਿਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੌਰਾਨ ਅਕਾਲੀ ਦਲ ਦੇ ਖਾਤੇ ’ਚ ਰਹੀ ਅੰਮ੍ਰਿਤਸਰ ਦੇ ਹਲਕਾ ਦੱਖਣੀ ਦੀ ਸੀਟ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ 3 ਰੋਜ਼ਾ ਸ੍ਰਿਸ਼ਟੀ ਤੇ ਉਡਾਨ ਪ੍ਰੋਗਰਾਮ ਅੱਜ- ਡਾ: ਆਕਾਸ਼ਦੀਪ ਸਿੰਘ ਚੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।