19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅੰਮ੍ਰਿਤਸਰ ਦੇ ਛੋਟੇ ਉਦਯੋਗਾਂ ਦੀ ਮੁੜ ਸੁਰਜੀਤੀ ਲਈ ਕੇਂਦਰ ਵਲੋਂ ਵਿਸ਼ੇਸ਼ ਪੈਕੇਜ ਹੋਵੇਗਾ ਤਿਆਰ

ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਭਾਜਪਾ ਹਲਕਾ ਇੰਚਾਰਜ ਅਤੇ ਪੰਜਾਬ ਭਾਜਪਾ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਡਾ: ਜਗਮੋਹਨ ਸਿੰਘ ਰਾਜੂ, ਆਈ. ਏ.

ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਕੇਂਦਰੀ ਮੰਤਰੀ ਸ਼ੋਭਾ ਕਰੰਦਲਾਜੇ ਨੂੰ ਪੱਤਰ ਸੌਪਦੇ ਹੋਏ। ਅਜੀਤ ਤਸਵੀਰ 19-11-2026
ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਭਾਜਪਾ ਹਲਕਾ ਇੰਚਾਰਜ ਅਤੇ ਪੰਜਾਬ ਭਾਜਪਾ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਡਾ: ਜਗਮੋਹਨ ਸਿੰਘ ਰਾਜੂ, ਆਈ.ਏ.ਐੱਸ. ਨੇ ਕੇਂਦਰੀ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰਕੇ ਅੰਮ੍ਰਿਤਸਰ ਦੇ ਰਵਾਇਤੀ ਛੋਟੇ ਉਦਯੋਗਾਂ ਦੀ ਮੁੜ ਸੁਰਜੀਤੀ ਅਤੇ ਆਧੁਨਿਕੀਕਰਨ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕੀਤੀ। ਡਾ. ਰਾਜੂ ਨੇ ਦੱਸਿਆ ਕਿ ਅੰਮ੍ਰਿਤਸਰ ਪੂਰਬੀ ਦੀ ਪਰਿਕਰਮਾ ਦੌਰਾਨ ਉਨ੍ਹਾਂ ਨੇ ਈਸਟ ਮੋਹਨ ਨਗਰ, ਫੋਕਲ ਪੁਆਇੰਟ ਅਤੇ ਚਮਰੰਗ ਰੋਡ ਦੇ ਕਈ ਛੋਟੇ ਕਾਰਖਾਨਿਆਂ ਦਾ ਦੌਰਾ ਕਰਕੇ ਕਾਰਖਾਨੇਦਾਰਾਂ ਅਤੇ ਉੱਦਮੀਆਂ ਦੀਆਂ ਸਮੱਸਿਆਵਾਂ ਸੁਣੀਆਂ ਸਨ। ਇਨ੍ਹਾਂ ਮੁਲਾਕਾਤਾਂ ਦੌਰਾਨ ਪੁਰਾਣੀ ਮਸ਼ੀਨਰੀ, ਵਧਦੇ ਉਤਪਾਦਨ ਖ਼ਰਚੇ, ਪੂੰਜੀ ਦੀ ਘਾਟ ਅਤੇ ਬਾਜ਼ਾਰ ’ਚ ਵਧਦੇ ਮੁਕਾਬਲੇ ਵਰਗੀਆਂ ਸਮੱਸਿਆਵਾਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਪੇਚਾਂ, ਨੱਟ-ਬੋਲਟ, ਬਿਜਲੀ ਦੇ ਪੱਖਿਆਂ, ਜੁੱਤੀਆਂ ਅਤੇ ਹੋਰ ਕਈ ਵਸਤਾਂ ਦੇ ਛੋਟੇ ਕਾਰਖਾਨਿਆਂ ਨਾਲ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਪਰ ਆਧੁਨਿਕ ਤਕਨਾਲੋਜੀ ਅਤੇ ਲੋੜੀਂਦੀ ਵਿੱਤੀ ਸਹਾਇਤਾ ਦੀ ਘਾਟ ਕਾਰਨ ਇਹ ਰਵਾਇਤੀ ਉਦਯੋਗ ਪਛੜ ਰਹੇ ਹਨ। ਡਾ: ਰਾਜੂ ਨੇ ਕੇਂਦਰੀ ਮੰਤਰੀ ਨੂੰ ਦਿੱਤੇ ਲਿਖਤੀ ਮੰਗ ਪੱਤਰ ਵਿਚ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਇਕ ਸਰਹੱਦੀ ਜ਼ਿਲ੍ਹਾ ਹੈ। ਸਰਹੱਦੀ ਵਪਾਰ ’ਤੇ ਪਾਬੰਦੀਆਂ ਅਤੇ ਇਲਾਕੇ ਦੀਆਂ ਆਰਥਿਕ ਮੁਸ਼ਕਲਾਂ ਨੂੰ ਦੇਖਦਿਆਂ ਇੱਥੋਂ ਦੇ ਛੋਟੇ ਉਦਯੋਗਾਂ ਨੂੰ ਵਿਸ਼ੇਸ਼ ਸਹਾਇਤਾ ਦੀ ਲੋੜ ਹੈ। ਡਾ. ਰਾਜੂ ਨੇ ਕੇਂਦਰੀ ਮੰਤਰੀ ਸ਼ੋਭਾ ਕਰੰਦਲਾਜੇ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਦੇ ਛੋਟੇ ਉਦਯੋਗਾਂ ਦੀ ਹਾਲਤ ਅਤੇ ਸਮੱਸਿਆਵਾਂ ਦਾ ਅਧਿਐਨ ਕਰਵਾਇਆ ਜਾਵੇਗਾ ਅਤੇ ਉਸ ਦੇ ਆਧਾਰ ’ਤੇ ਇਨ੍ਹਾਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਤਿਆਰ ਕੀਤਾ ਜਾਵੇਗਾ। ਮੰਤਰੀ ਜੀ ਨੇ ਖ਼ੁਦ ਅੰਮ੍ਰਿਤਸਰ ਆ ਕੇ ਛੋਟੇ ਕਾਰਖਾਨੇਦਾਰਾਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਨ ਦਾ ਵੀ ਵਾਅਦਾ ਕੀਤਾ।
ਪਿਛਲੀ ਖ਼ਬਰ ਆਪ ਛੱਡ ਕੇ ਭਾਜਪਾ ਦੀ ਬੁੱਕਲ ’ਚ ਵੜਨ ਵਾਲੇ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਜਨਤਾ ਮੰਗੇਗੀ ਜਵਾਬ- ਅੰਕੁਰ ਗੁਪਤਾ ਅਗਲੀ ਖ਼ਬਰ ਖ਼ਾਲਸਾ ਕਾਲਜ ਨੇ ਅੰਤਰ -ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਰਚਿਆ ਇਤਿਹਾਸ- ਬਣਿਆ ਓਵਰਆਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।