ਬੀਚ ਵਾਲੀਬਾਲ ਦੇ ਦੇਸ਼ ਪੱਧਰੀ ਮੁਕਾਬਲੇ ’ਚ ਸੋਨ ਤਮਗਾ ਜੇਤੂ ਗੁਰਬੀਰ ਸਿੰਘ ਦਾ ਪਿੰਡ ਲੱਲਾ ਅਫ਼ਗਾਨਾ ਪੁੱਜਣ ’ਤੇ ਸ਼ਾਨਦਾਰ ਸਵਾਗਤ
ਹਰਸ਼ਾ ਛੀਨਾ, 19 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਲੱਲਾ ਅਫ਼ਗ਼ਾਨਾ ਵਾਸੀ ਅਰਵਿੰਦਰ ਸਿੰਘ ਦੇ ਪੁੱਤਰ ਗੁਰਬੀਰ ਸਿੰਘ ਨੇ ਕੌਮੀ ਪੱਧਰ ਦੇ ਬੀਚ ਵਾਲੀਬਾਲ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ। ਕੌਮੀ ਪੱਧਰ ਦੀ ਬੀਚ ਵਾਲੀਬਾਲ ਪ੍ਰਤੀਯੋਗਤਾ ਵਿਚ ਸੋਨ ਤਮਗਾ ਜਿੱਤ ਕੇ ਗੁਰਬੀਰ ਸਿੰਘ ਨੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ।
ਹਰਸ਼ਾ ਛੀਨਾ, 19 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਲੱਲਾ ਅਫ਼ਗ਼ਾਨਾ ਵਾਸੀ ਅਰਵਿੰਦਰ ਸਿੰਘ ਦੇ ਪੁੱਤਰ ਗੁਰਬੀਰ ਸਿੰਘ ਨੇ ਕੌਮੀ ਪੱਧਰ ਦੇ ਬੀਚ ਵਾਲੀਬਾਲ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ। ਕੌਮੀ ਪੱਧਰ ਦੀ ਬੀਚ ਵਾਲੀਬਾਲ ਪ੍ਰਤੀਯੋਗਤਾ ਵਿਚ ਸੋਨ ਤਮਗਾ ਜਿੱਤ ਕੇ ਗੁਰਬੀਰ ਸਿੰਘ ਨੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਗੁਰਬੀਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਨੂੰ ਜਿੱਤ ਦੀ ਮੁਬਾਰਕਬਾਦ ਦਿੱਤੀ ਅਤੇ ਜੇਤੂ ਖਿਡਾਰੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦ੍ਰਿਸ਼ ਸਰੂਪ ਦੀ ਫੋਟੋ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਸ: ਮਿਆਦੀਆਂ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਇਲਾਕੇ ਦੇ ਨੌਜਵਾਨਾਂ ਵਲੋਂ ਖੇਡਾਂ ਦੇ ਖੇਤਰ ਵਿਚ ਅਜਿਹੀਆਂ ਪ੍ਰਾਪਤੀਆਂ ਕਰਨਾ ਮਾਣ ਵਾਲੀ ਗੱਲ ਹੈ। ਗੁਰਬੀਰ ਸਿੰਘ ਦੀ ਜਿੱਤ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਇਸ ਮੌਕੇ ਸੁਖਚੈਨ ਸਿੰਘ, ਦਿਲਬਾਗ ਸਿੰਘ, ਪਵਿੱਤਰ ਸਿੰਘ, ਸਿਮਰਜੀਤ ਕੌਰ, ਰੇਸ਼ਮ ਸਿੰਘ, ਚਰਨਜੀਤ ਸਿੰਘ, ਸਰਮੁੱਖ ਸਿੰਘ, ਗੁਰਲਾਲ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ ।