19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਅੱਜ ਵੀ ਪ੍ਰੇਰਨਾ ਸਰੋਤ- ਸੋਨੀ

ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)-ਭਗਤ ਨਾਮਦੇਵ ਵੈਲਫੇਅਰ ਸੋਸਾਇਟੀ ਸ਼ਕਤੀ ਨਗਰ ਵਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ੋਭਾ ਯਾਤਰਾ ’ਚ ਭਾਗ ਲਿਆ। ਇਸ ਮੌਕੇ ਸ੍ਰੀ ਸੋਨੀ ਨੇ ਸਮੂਹ ਸੰਗਤ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਮ, ਬਰਾਬਰਤਾ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ।

ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)-ਭਗਤ ਨਾਮਦੇਵ ਵੈਲਫੇਅਰ ਸੋਸਾਇਟੀ ਸ਼ਕਤੀ ਨਗਰ ਵਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ੋਭਾ ਯਾਤਰਾ ’ਚ ਭਾਗ ਲਿਆ। ਇਸ ਮੌਕੇ ਸ੍ਰੀ ਸੋਨੀ ਨੇ ਸਮੂਹ ਸੰਗਤ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਮ, ਬਰਾਬਰਤਾ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਾਬਕਾ ਕੌਂਸਲਰ ਮਹੇਸ਼ ਖੰਨਾ, ਗੁਰਦੇਵ ਦਾਰਾ, ਪ੍ਰਧਾਨ ਅਸ਼ੋਕ ਕੁਮਾਰ, ਲਵ ਡਾ. ਰਾਕੇਸ਼ ਸ਼ਰਮਾ ਅਤੇ ਹੋਰ ਪਤਵੰਤੇ ਸੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਭਾਈ ਘਨ੍ਹੱਈਆ ਬਿਰਧ ਘਰ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 29 ਨੂੰ ਕਰਵਾਏ ਜਾਣਗੇ- ਬਾਬਾ ਬਲਵਿੰਦਰ... ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਸੱਭਿਆਚਾਰਕ ਰੰਗਾਂ ਨਾਲ ਸੱਜਿਆ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।