ਪੰਜਾਬ ਭਰ ਵਿਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਨਾਲ ਮਜ਼ਬੂਤ ਹੋਣਗੀਆਂ ਸਿਹਤ ਸੇਵਾਵਾਂ-ਪ੍ਰਭਬੀਰ ਸਿੰਘ ਬਰਾੜ
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਭਰ ਵਿਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਵੱਲ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।
ਪ੍ਰਭਬੀਰ ਸਿੰਘ ਬਰਾੜ
22-11-2026