22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੋਨੀਆ ਮਾਨ ਵਲੋਂ ਘਰ-ਘਰ ਪਹੁੰਚ ਮੁਹਿੰਮ ਤਹਿਤ ਭਿੰਡੀ ਸੈਦਾਂ ਵਿਖੇ ਕੀਤੀ ਅਹਿਮ ਮੀਟਿੰਗ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਤੇ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਘਰ-ਘਰ ਪਹੁੰਚ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਵਲੋਂ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਵੱਖ-ਵੱਖ ਲੋਕ-ਪੱਖੀ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।

ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਮੀਟਿੰਗ ਦੌਰਾਨ ਹਲਕਾ ਇੰਚਾਰਜ ਸੋਨੀਆ ਮਾਨ ਨਾਲ ਸਰਪੰਚ ਲਖਵਿੰਦਰ ਸਿੰਘ ਲੱਖਾ ਤੇ ਹੋਰ ਪਿੰਡ ਵਾਸੀ। ਤਸਵੀਰ : ਗੁਰਪ੍ਰੀਤ ਸਿੰਘ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਤੇ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਘਰ-ਘਰ ਪਹੁੰਚ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਵਲੋਂ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਵੱਖ-ਵੱਖ ਲੋਕ-ਪੱਖੀ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸੋਨੀਆ ਮਾਨ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾਂ, ਬਿਜਲੀ, ਔਰਤਾਂ ਦੀ ਭਲਾਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਪਿੰਡਾਂ ਦੇ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਜਾਣਗੇ, ਤਾਂ ਜੋ ਉਨ੍ਹਾਂ ਦੇ ਮੁੱਦਿਆਂ ਨੂੰ ਸਬੰਧਿਤ ਪੱਧਰ ’ਤੇ ਉਠਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚ ਕਰਨਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੋਵੇਗਾ। ਇਸ ਤਹਿਤ ਪਿੰਡਾਂ ਵਿਚ ਮੀਟਿੰਗਾਂ ਕਰਨ ਦੇ ਨਾਲ-ਨਾਲ ਲੋਕਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕੀਤਾ ਜਾਵੇਗਾ। ਇਸ ਦੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ ਜਾਵੇਗੀ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਲੱਖਾਂ ਭਿੰਡੀ ਸੈਦਾਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਜਨਾਲਾ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਐੱਸ.ਕੇ.ਐੱਮ ਦੀ ਵਿਸ਼ਾਲ ਕਿਸਾਨ ਰੈਲੀ 26 ਨੂੰ ਅੰਮ੍ਰਿਤਸਰ ਵਿਖੇ ਹੋਵੇਗੀ-ਡਾ. ਸਤਨਾਮ ਸਿੰਘ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।