22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਜਨਾਲਾ ਸ਼ਹਿਰ ਵਿਚ ਟ੍ਰੈਫ਼ਿਕ ਜਾਮ ਦੀ ਸਮੱਸਿਆ ਬਣੀ ਲੋਕਾਂ ਲਈ ਵੱਡੀ ਸਿਰਦਰਦੀ, ਕਈ ਸਾਲਾਂ ਤੋਂ ਨਹੀਂ ਨਿਕਲਿਆ ਕੋਈ ਹੱਲ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਸ਼ਹਿਰ ਅਜਨਾਲਾ ਵਿਚ ਦਿਨੋਂ-ਦਿਨ ਵਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਸ਼ਹਿਰ ਵਾਸੀਆਂ ਅਤੇ ਇੱਥੇ ਆਉਣ-ਜਾਣ ਵਾਲੇ ਲੋਕਾਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ। ਸ਼ਹਿਰ ਦੇ ਮੁੱਖ ਬਜ਼ਾਰਾਂ ਅਤੇ ਪ੍ਰਮੁੱਖ ਸੜਕਾਂ ’ਤੇ ਅਕਸਰ ਲੰਮੇ-ਲੰਮੇ ਜਾਮ ਲੱਗੇ ਰਹਿੰਦੇ ਹਨ , ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫ਼ੀ ਸਮਾਂ ਬਰਬਾਦ ਕਰਨਾ ਪੈਂਦਾ ਹੈ।

ਅਜੀਤ ਡੈਸਕ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਸ਼ਹਿਰ ਅਜਨਾਲਾ ਵਿਚ ਦਿਨੋਂ-ਦਿਨ ਵਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਸ਼ਹਿਰ ਵਾਸੀਆਂ ਅਤੇ ਇੱਥੇ ਆਉਣ-ਜਾਣ ਵਾਲੇ ਲੋਕਾਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ। ਸ਼ਹਿਰ ਦੇ ਮੁੱਖ ਬਜ਼ਾਰਾਂ ਅਤੇ ਪ੍ਰਮੁੱਖ ਸੜਕਾਂ ’ਤੇ ਅਕਸਰ ਲੰਮੇ-ਲੰਮੇ ਜਾਮ ਲੱਗੇ ਰਹਿੰਦੇ ਹਨ , ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫ਼ੀ ਸਮਾਂ ਬਰਬਾਦ ਕਰਨਾ ਪੈਂਦਾ ਹੈ। ਖ਼ਾਸ ਕਰਕੇ ਡੇਰਾ ਬਾਬਾ ਨਾਨਕ ਰੋਡ, ਚੋਗਾਵਾਂ ਰੋਡ ਅਤੇ ਫ਼ਤਿਹਗੜ੍ਹ ਚੂੜੀਆਂ ਰੋਡ ’ਤੇ ਆਵਾਜਾਈ ਵਧਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਸ਼ਹਿਰ ਵਿਚ ਪਾਰਕਿੰਗ ਲਈ ਢੁਕਵੀਂ ਵਿਵਸਥਾ ਨਾ ਹੋਣਾ ਵੀ ਇਸ ਸਮੱਸਿਆ ਦਾ ਇਕ ਅਹਿਮ ਕਾਰਨ ਬਣਿਆ ਹੋਇਆ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਵਲੋਂ ਆਪਣੇ ਵਾਹਨ ਸੜਕਾਂ ਦੇ ਕਿਨਾਰਿਆਂ ਅਤੇ ਦੁਕਾਨਾਂ ਦੇ ਸਾਹਮਣੇ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਨਾਲ ਸੜਕਾਂ ’ਤੇ ਆਵਾਜਾਈ ਲਈ ਥਾਂ ਘੱਟ ਰਹਿ ਜਾਂਦੀ ਹੈ। ਇਸ ਤੋਂ ਇਲਾਵਾ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਰਾਹਗੀਰਾਂ ਲਈ ਰੁਕਾਵਟ ਬਣਦੇ ਹਨ। ਟ੍ਰੈਫਿਕ ਦੀ ਇਸ ਸਮੱਸਿਆ ਦਾ ਅਸਰ ਸਿਰਫ਼ ਆਮ ਰਾਹਗੀਰਾਂ ਤੱਕ ਹੀ ਸੀਮਤ ਨਹੀਂ, ਸਗੋਂ ਸਿਵਲ ਹਸਪਤਾਲ ਅਜਨਾਲਾ ਵਿਖੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਦੁਪਹਿਰ ਸਮੇਂ ਛੁੱਟੀ ਹੋਣ ਉਪਰੰਤ ਘਰਾਂ ਨੂੰ ਪਰਤਣ ਵੇਲੇ ਟ੍ਰੈਫ਼ਿਕ ਦੀ ਭੀੜ ਕਾਰਨ ਕਾਫ਼ੀ ਦਿੱਕਤਾਂ ਆਉਂਦੀਆਂ ਹਨ। ਸ਼ਹਿਰ ਦੇ ਮੁੱਖ ਚੌਕ ਵਿਚ ਖੜ੍ਹਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵੀ ਟ੍ਰੈਫ਼ਿਕ ਜਾਮ ਦਾ ਇੱਕ ਵੱਡਾ ਕਾਰਨ ਬਣਦੀਆਂ ਹਨ। ਲੋਕਾਂ ਅਨੁਸਾਰ ਕਈ ਬੱਸਾਂ ਬੱਸ ਅੱਡੇ ਅੰਦਰ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਅਤੇ ਉਤਾਰਨ ਦੀ ਬਜਾਏ ਮੁੱਖ ਚੌਕ ਵਿਚ ਹੀ ਰੁਕ ਜਾਂਦੀਆਂ ਹਨ। ਇਸ ਕਾਰਨ ਚੌਕ ਵਿਚ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ । ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਅਜਨਾਲਾ ਦੇ ਮੁੱਖ ਚੌਕਾਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਤੁਰੰਤ ਟ੍ਰੈਫ਼ਿਕ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣ। ਗਲਤ ਥਾਵਾਂ ’ਤੇ ਵਾਹਨ ਖੜ੍ਹੇ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ ਅਤੇ ਬੱਸਾਂ ਨੂੰ ਨਿਰਧਾਰਿਤ ਬੱਸ ਅੱਡੇ ਅੰਦਰੋਂ ਹੀ ਚਲਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ। ਬੱਸ ਅੱਡੇ ਦੀ ਵਰਤੋਂ ਨਾ ਹੋਣ ਕਾਰਨ ਖਾਲੀ ਪਿਆ ਰਹਿੰਦਾ ਹੈ ਬੱਸ ਸਟੈਂਡ ਅਜਨਾਲਾ ਦੇ ਬੱਸ ਅੱਡੇ ਅੰਦਰ ਬੱਸਾਂ ਖੜ੍ਹੀਆਂ ਨਾ ਹੋਣ ਕਾਰਨ ਬੱਸ ਸਟੈਂਡ ਅਕਸਰ ਸੁੰਨਸਾਨ ਪਿਆ ਰਹਿੰਦਾ ਹੈ, ਜਦਕਿ ਬੱਸਾਂ ਮੁੱਖ ਚੌਕ ਵਿਚ ਹੀ ਖੜ੍ਹ ਕੇ ਸਵਾਰੀਆਂ ਚੜ੍ਹਾਉਣ ਅਤੇ ਉਤਾਰਨ ਦਾ ਕੰਮ ਕਰਦੀਆਂ ਹਨ। ਦੂਜੇ ਪਾਸੇ ਬੱਸ ਅੱਡੇ ਦੀ ਪਾਰਕਿੰਗ ਲਈ ਰੱਖੀ ਜਗ੍ਹਾ ’ਤੇ ਕਾਰ ਸਟੈਂਡ ਬਣਿਆ ਹੋਇਆ ਹੈ। ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਅਜਨਾਲਾ ਸ਼ਹਿਰ ਟ੍ਰੈਫ਼ਿਕ ਸਮੱਸਿਆ ਸੰਬੰਧੀ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਚੌਕਾਂ ਅਤੇ ਭੀੜ-ਭੜੱਕੇ ਵਾਲੀਆਂ ਸੜਕਾਂ ’ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ‘ਰੰਗ-ਤਰੰਗ’ ਸਮਾਗਮ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਆਜ਼ਾਦੀ ਸੰਗਰਾਮੀਏ ਕਾ. ਦਲੀਪ ਸਿੰਘ ਟਪਿਆਲਾ ਦੀ ਬਰਸੀ 11 ਨੂੰ- ਡਾ. ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।