22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਗੇਟ ਮਨਿਹਾਲਾ ਤੋਂ ਸਾਜਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀਮੇਘਾ ਅਤੇ ਗੁਰਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਠੱਠਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ , ਇਕ ਕਾਗਜ ਦਾ ਰੋਲ ਕੀਤਾ ਹੋਇਆ ਅਤੇ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਖੇਡ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਦੇ ਕਮਰੇ ਵਿਚ ਦੋ ਨੌਜਵਾਨ ਗੁਰਜੰਟ ਸਿੰਘ ਉਰਫ ਗੋਲਡੀ ਪੁੱਤਰ ਜਗਤਾਰ ਸਿੰਘ ਵਾਸੀ ਪੱਤੀ ਜੱਗ ਕੀ ਨੌਸ਼ਹਿਰਾ ਪੰਨੂੰਆਂ ਅਤੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਲਖਵਿੰਦਰ ਸਿੰਘ ਵਾਸੀ ਪੱਤੀ ਦੇਸੂ ਕੀ ਨੌਸ਼ਹਿਰਾ ਪਨੂੰਆ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਸਿਲਵਰ ਪੰਨੀ, ਇਕ ਲਾਈਟਰ ਅਤੇ ਗੋਲ ਕੀਤਾ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਉਨ੍ਹਾਂ ਬਾਗ ਬ੍ਰਾਹਮਣੀ ਵਾਲਾ ਰੋਡ ਪੱਟੀ ਨਜ਼ਦੀਕ ਤੋਂ ਕਰਨਦੀਪ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਪਿੰਡ ਲੌਹੁਕਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪੱਟੀ ਹਲਕੇ ਦੇ ਪਿੰਡ ਬੋਪਾਰਾਏ ਵਿਖੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ- ਬਲਹਾਰ ਜੇਠੂਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।