ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦੀ ਸੇਵਾ ਮਿਲਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਤਜਰਬੇ ’ਤੇ ਪੰਥ ਵਲੋਂ ਭਰੋਸੇ ਦਾ ਪ੍ਰਗਟਾਵਾ : ਬੀਬੀ ਗੁਰਜੀਤ ਕੌਰ ਖ਼ਾਲਸਾ
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਇਸਤਰੀ ਅਕਾਲੀ ਦਲ (ਬ) ਦੀ ਜਨਰਲ ਸਕੱਤਰ ਬੀਬੀ ਗੁਰਜੀਤ ਕੌਰ ਖ਼ਾਲਸਾ ਨੇ ਸਨਮਾਨਿਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਆਵਾਜ਼ ਬਣ ਕੇ ਕਾਰਜ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਤਜ਼ਰਬੇ ’ਤੇ ਪੰਥ ਵਲੋਂ ਭਰੋਸੇ ਦਾ ਪ੍ਰਗਟਾਵਾ ਹੈ।
ਅਜੀਤ ਡੈਸਕ
23-11-2026