23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਥਾਣਾ ਰਣਜੀਤ ਐਵੇਨਿਊ ਦੀ ਨਵੀਂ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਰਣਜੀਤ ਐਵੀਨਿਊ ਵਿਖੇ ਨਵੇਂ ਬਣੇ ਪੁਲਿਸ ਥਾਣਾ ਦੀ ਇਮਾਰਤ ਦੇ ਉਦਘਾਟਨ ਮੌਕੇ ਪੁਲਿਸ ਵਲੋਂ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ’ਚ ਪੁਲਿਸ ਦੇ ਸੀਨੀਅਰ ਤੇ ਜੂਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਬੱਤ ਦੇ ਭਲੇ, ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਰਣਜੀਤ ਐਵੀਨਿਊ ਵਿਖੇ ਨਵੇਂ ਬਣੇ ਪੁਲਿਸ ਥਾਣਾ ਦੀ ਇਮਾਰਤ ਦੇ ਉਦਘਾਟਨ ਮੌਕੇ ਪੁਲਿਸ ਵਲੋਂ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ’ਚ ਪੁਲਿਸ ਦੇ ਸੀਨੀਅਰ ਤੇ ਜੂਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਬੱਤ ਦੇ ਭਲੇ, ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ ਗਈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਆਮ ਲੋਕਾਂ ਦੀ ਸੁਰੱਖਿਆ, ਸੁਵਿਧਾ ਅਤੇ ਪੁਲਿਸ-ਪਬਲਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਇਲਾਕਾ ਨਿਵਾਸੀਆਂ ਨੂੰ ਪੁਲਿਸ ਸੇਵਾਵਾਂ ਹੋਰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਵਿਚ ਮਦਦ ਮਿਲੇਗੀ ।
ਪਿਛਲੀ ਖ਼ਬਰ -ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ 2026- ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਐੱਨ. ਆਰ. ਐੱਮ. ਯੂ. ਅੰਮ੍ਰਿਤਸਰ ਵਰਕਸ਼ਾਪ ਸ਼ਾਖਾ ਨੇ ਰੇਲਵੇ ਬੋਰਡ ਮੈਂਬਰ ਆਰ. ਰਾਜਗੋਪਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।