ਪਿੰਡ ਕੋਹਾਲੀ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਪਿੰਡ ਕੋਹਾਲੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਜਸਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਵੇਗੀ।
ਅਜੀਤ ਡੈਸਕ
23-11-2026