23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਮਿਊਨਿਟੀ ਹੈਲਥ ਸੈਂਟਰ ਵੇਰਕਾ ਵਿਖੇ ਪੋਲੀਓ ਮੁਹਿੰਮ ਦਾ ਕੀਤਾ ਆਗਾਜ਼

ਵੇਰਕਾ, 22 ਨਵੰਬਰ (ਲਖਵਿੰਦਰ ਸਿੰਘ)-ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 23-11-2026
ਵੇਰਕਾ, 22 ਨਵੰਬਰ (ਲਖਵਿੰਦਰ ਸਿੰਘ)-ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਵੇਰਕਾ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੇ ਪਹਿਲੇ ਦਿਨ 130 ਬੂਥਾਂ ਅਤੇ 10 ਮੋਬਾਈਲ ਟੀਮਾਂ ਰਾਹੀਂ 18,600 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸੰਬੰਧੀ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਵੱਖ-ਵੱਖ ਥਾਵਾਂ ’ਤੇ 130 ਬੂਥ ਲਗਾਏ ਗਏ ਸਨ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਪੂਜਾ ਸ਼ਰਮਾ ਅਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 2027 ਵਿਚ ਅਕਾਲੀ ਸਰਕਾਰ ਬਣਨ ’ਤੇ ਟਕਸਾਲੀ ਆਗੂਆਂ ਦਾ ਬੋਲੇਗਾ ਦਬਦਬਾ- ਰਾਜਾ ਲਦੇਹ ਅਗਲੀ ਖ਼ਬਰ ਇੰਟਰ-ਜ਼ੋਨਲ ਯੂਥ ਫੈਸਟੀਵਲ ਵਿਚ ਡੀ.ਏ.ਵੀ. ਕਾਲਜ ਨੂੰ ਸ਼ਾਨਦਾਰ ਸਫਲਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।