24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਗਤ ਜਲੰਦੇ ਨੂੰ ਤਾਰਨ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਅੱਜ ਗੁਰੂ ਨਗਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਅਰਦਾਸ ਉਪਰੰਤ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਗਤਕੇ ਦੇ ਜ਼ੌਹਰ ਵਿਖਾਉਂਦੇ ਹੋਏ ਨਿਹੰਗ ਸਿੰਘ। ਤਸਵੀਰ : ਹਰਜੀਤ ਸਿੰਘ 24-11-2026
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਗਤ ਜਲੰਦੇ ਨੂੰ ਤਾਰਨ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਅੱਜ ਗੁਰੂ ਨਗਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਅਰਦਾਸ ਉਪਰੰਤ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੰਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਸਮੇਤ ਵੱਡੀ ਗਿਣਤੀ ਵਿਚ ਸੰਗਤਾ ਹਾਜ਼ਰ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਘੰਟਾ ਘਰ ਪਲਾਜ਼ਾ ਵਿਖੇ ਪੁੱਜਣ ’ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥਿਆਂ ਤੇ ਗਤਕਾ ਪਾਰਟੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸ਼ਹਿਰ ਵਾਸੀ ਸੰਗਤਾਂ ਵਲੋਂ ਚਾਹ ਪਾਣੀ ਅਤੇ ਗੁਰੂ ਲੰਗਰਾਂ ਰਾਹੀਂ ਸੇਵਾ ਕੀਤੀ ਗਈ। ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਦੀ ਪਰਿਕਰਮਾ ਕਰਦਾ ਹੋਇਆ ਤੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬਾਅਦ ਦੁਪਹਿਰ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਕੇ ਸੰਪੂਰਨ ਹੋਇਆ। ਇਸ ਨਗਰ ਕੀਰਤਨ ਵਿਚ ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸ ਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ, ਯੁਵਰਾਜ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਭੋਮਾ, ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਵਰਪਾਲ, ਕੁਲਜੀਤ ਸਿੰਘ ਡੌਨੀ, ਕੁਲਜੀਤ ਸਿੰਘ ਸਿੰਘ ਬ੍ਰਦਰਬਜ਼, ਜਗਜੀਵਨ ਸਿੰਘ ਭਾਟੀਆ ਅਤੇ ਕੁਲਦੀਪ ਸਿੰਘ ਪੰਡੋਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ । ਸੁੰਦਰ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਅੱਜ : ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ. ਮੇਜਰ ਸਿੰਘ ਨੇ ਦੱਸਿਆ ਕਿ ਕੱਲ੍ਹ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 8.30 ਵਜੇ ਤੋਂ ਦੁਪਹਿਰ 12.00 ਵਜੇ ਤੱਕ ਸੁੰਦਰ ਜਲੌਅ ਸਜਾਏ ਜਾਣਗੇ। ਸਵੇਰੇ 10 ਵਜੇ ਤੋਂ ਦੇਰ ਸ਼ਾਮ ਤੱਕ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਦੀਵਾਨ ਸਜਣਗੇ ਅਤੇ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ।
ਪਿਛਲੀ ਖ਼ਬਰ 338 ਵੀਂ ਚਿਨਮਯ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਖ਼ਾਲਸਾ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਤੱਕ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।