23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ‘ਅੰਮ੍ਰਿਤਸਰ 450 : ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ’

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲਾ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ‘ਅੰਮ੍ਰਿਤਸਰ 450: ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ’ ਲਗਾਈ ਗਈ। ਉਪ-ਕੁਲਪਤੀ ਪ੍ਰੋ.

ਰਜਿਸਟਰਾਰ ਪ੍ਰੋ. (ਡਾ.) ਕੇ.ਐੱਸ. ਚਾਹਲ ‘ਅੰਮ੍ਰਿਤਸਰ 450’ ਪ੍ਰਦਰਸ਼ਨੀ ਦੌਰਾਨ ਦੁਰਲੱਭ ਪੁਸਤਕਾਂ ਅਤੇ ਪੁਰਾਤਨ ਹੱਥ-ਲਿਖਤ ਖਰੜਿਆਂ ਨੂੰ ਵੇਖਦੇ ਹੋਏ। ਤਸਵੀਰ : ਨਿਰਮਲ ਸਟੂਡੀਓ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲਾ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ‘ਅੰਮ੍ਰਿਤਸਰ 450: ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ’ ਲਗਾਈ ਗਈ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਲਗਾਈ ਗਈ ਇਸ ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. (ਡਾ.) ਕੇ. ਐੱਸ. ਚਾਹਲ ਵਲੋਂ ਕੀਤਾ ਗਿਆ। ਪ੍ਰਦਰਸ਼ਨੀ ਵਿਚ ਅੰਮ੍ਰਿਤਸਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸ਼ਹਿਰ ਦੇ ਇਤਿਹਾਸ, ਭੂਗੋਲ, ਸਿੱਖ ਇਤਿਹਾਸ, ਸਥਾਨਕ ਸੱਭਿਆਚਾਰ ਅਤੇ ਰਵਾਇਤੀ ਇਮਾਰਤੀ ਕਲਾ ਨਾਲ ਸੰਬੰਧਿਤ ਮਹੱਤਵਪੂਰਨ ਸਾਹਿਤ ਦਾ ਵਿਸ਼ੇਸ਼ ਸੰਗ੍ਰਹਿ ਪੇਸ਼ ਕੀਤਾ ਗਿਆ। ਇਸ ਮੌਕੇ ਰਜਿਸਟਰਾਰ ਪ੍ਰੋ. (ਡਾ.) ਕੇ. ਐੱਸ. ਚਾਹਲ ਨੇ ਲਾਇਬ੍ਰੇਰੀ ਵਲੋਂ ਇਕੱਤਰ ਕੀਤੇ ਗਏ ਇਸ ਮਹੱਤਵਪੂਰਨ ਸੰਗ੍ਰਹਿ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ, ਖੋਜਾਰਥੀਆਂ ਅਤੇ ਆਮ ਲੋਕਾਂ ਨੂੰ ਇਤਿਹਾਸਕ ਸਰੋਤਾਂ ਨਾਲ ਸਿੱਧੇ ਤੌਰ ’ਤੇ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਵਿਰਾਸਤੀ ਦਸਤਾਵੇਜ਼ਾਂ ਅਤੇ ਪੁਸਤਕਾਂ ਦੀ ਸੰਭਾਲ ਲਈ ਲਾਇਬ੍ਰੇਰੀ ਦੀ ਟੀਮ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. (ਡਾ.) ਇੰਦਰਪ੍ਰੀਤ ਕੌਰ, ਪ੍ਰੋਫੈਸਰ ਇੰਚਾਰਜ (ਲਾਇਬ੍ਰੇਰੀ), ਡਿਪਟੀ ਲਾਇਬ੍ਰੇਰੀਅਨ ਡਾ. ਸੁਰਿੰਦਰ ਸਿੰਘ ਘੁੰਮਣ, ਡਾ. ਜਤਿੰਦਰ ਸਿੰਘ ਗਿੱਲ, ਸਹਾਇਕ ਲਾਇਬ੍ਰੇਰੀਅਨ ਸਤੀਸ਼ ਕੁਮਾਰ, ਨਿਸ਼ੀ ਹਾਂਡਾ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ ।
ਪਿਛਲੀ ਖ਼ਬਰ ਪੰਜਾਬੀ ਲੈਂਸ ਅੰਮ੍ਰਿਤਸਰ ਦੀ ਮਾਸਿਕ ਮਿਲਣੀ ’ਚ ਡਾ. ਭਾਈ ਵੀਰ ਸਿੰਘ ਦੀ ਸਾਹਿਤਕ ਵਿਰਾਸਤ ਨੂੰ ਕੀਤਾ ਯਾਦ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।