23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੱਚਰ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਕੀਤੀਆਂ ਅਹਿਮ ਸਿਆਸੀ ਵਿਚਾਰਾਂ

ਅੰਮ੍ਰਿਤਸਰ, 23 ਨਵੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਨਾਸ਼ਤੇ ਮੌਕੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਖ਼ਾਸ ਤੌਰ ’ਤੇ ਮਜੀਠਾ ਹਲਕੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।

ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਨਾਸ਼ਤੇ ਮੌਕੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਖ਼ਾਸ ਤੌਰ ’ਤੇ ਮਜੀਠਾ ਹਲਕੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਸੱਚਰ ਨੇ ਰਾਜਸਥਾਨ ਦੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ’ਤੇ ਸ੍ਰੀ ਸਚਿਨ ਪਾਇਲਟ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਪਾਰਟੀ ਦੀ ਸਫ਼ਲਤਾ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਮਿਹਨਤ, ਲੋਕਾਂ ਨਾਲ ਲਗਾਤਾਰ ਸੰਪਰਕ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਦੀ ਅਹਿਮ ਭੂਮਿਕਾ ਹੁੰਦੀ ਹੈ। ਸੱਚਰ ਨੇ ਸ੍ਰੀ ਪਾਇਲਟ ਨੂੰ ਮਜੀਠਾ ਹਲਕੇ ਦੀ ਜ਼ਮੀਨੀ ਸਿਆਸੀ ਸਥਿਤੀ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਨਾਲ ਜੋੜਨ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹਰ ਪਿੰਡ ਵਿਚ ਕਾਂਗਰਸ ਦੀ ਸਰਗਰਮੀ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਸਮਰਪਿਤ ਵਰਕਰ ਹੈ। ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਜਥੇਬੰਦਕ ਕੰਮਾਂ ਵਿਚ ਬਣਦੀ ਭੂਮਿਕਾ ਦੇਣਾ ਬੇਹੱਦ ਜ਼ਰੂਰੀ ਹੈ। ਸੱਚਰ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਸੱਚਰ ਨੇ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵਿਚ ਮਜੀਠਾ ਹਲਕੇ ਨੂੰ ਵੀ ਯੋਗ ਨੁਮਾਇੰਦਗੀ ਮਿਲੇਗੀ, ਤਾਂ ਜੋ ਹਲਕੇ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਰਕਾਰ ਵਿਚ ਬਣਦੀ ਥਾਂ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਹਰ ਹਲਕੇ ਵਿਚ ਵਰਕਰਾਂ ਨਾਲ ਸਿੱਧਾ ਸੰਪਰਕ, ਆਪਸੀ ਤਾਲਮੇਲ ਅਤੇ ਜਥੇਬੰਦਕ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ।
ਪਿਛਲੀ ਖ਼ਬਰ 26 ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ– ‘ਆਪ’ ਅਗਲੀ ਖ਼ਬਰ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੀਨਿਊ ’ਚ ਕੂੜੇ ਦੇ ਢੇਰ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।