25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ 11 ਗ੍ਰਾਮ 14 ਮਿਲੀ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ * ਅਦਾਲਤ ਵਿਚ ਪੇਸ਼ ਕਰਨ ’ਤੇ ਮਿਲਿਆ ਇਕ ਦਿਨ ਦਾ ਪੁਲਿਸ ਰਿਮਾਂਡ

ਸੁਲਤਾਨਵਿੰਡ, 24 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 11 ਗ੍ਰਾਮ 14 ਮਿਲੀ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਏ.

ਅਜੀਤ ਡੈਸਕ 25-11-2026
ਸੁਲਤਾਨਵਿੰਡ, 24 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 11 ਗ੍ਰਾਮ 14 ਮਿਲੀ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਅਮਨਦੀਪ ਕ੍ਰਿਕਟ ਅਕੈਡਮੀ ਦੀ ਪਿਛਲੀ ਗਲੀ ਨੇੜੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਉਸ ਦੀ ਤਲਾਸ਼ੀ ਲੈਣ ’ਤੇ 11 ਗ੍ਰਾਮ 14 ਮਿਲੀ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਗਰਪ੍ਰੀਤ ਸਿੰਘ ਉਰਫ਼ ਸਾਗਰ ਪੁੱਤਰ ਸੁਖਦੇਵ ਸਿੰਘ, ਵਾਸੀ ਸੁਭਾਸ਼ ਕਲੋਨੀ, ਮੰਦਿਰ ਵਾਲੇ ਪਲਾਟ, ਪਿੰਡ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਪੁਲਿਸ ਵਲੋਂ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਪਿਛਲੀ ਖ਼ਬਰ ਮਾਊਂਟ ਲਿਟਰਾ ਜੀ ਸਕੂਲ ਵਿਖੇ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਅਗਲੀ ਖ਼ਬਰ ਯੂਨੀਵਰਸਿਟੀ ਦਾ 57ਵਾਂ ਸਥਾਪਨਾ ਦਿਵਸ ਸਰਬ ਸਾਂਝੀਵਾਲਤਾ, ਸੇਵਾ, ਕਿਰਤ ਦੇ ਸੰਦੇਸ਼ ਨੂੰ ਸਮਰਪਿਤ ਭਾਵਨਾ ਨਾਲ ਮਨਾਇਆ * ਗੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।