24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਊਂਟ ਲਿਟਰਾ ਜੀ ਸਕੂਲ ਵਿਖੇ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ

ਛੇਹਰਟਾ, 24 ਨਵੰਬਰ (ਪੱਤਰ ਪ੍ਰੇਰਕ)-ਅੰਮ੍ਰਿਤਸਰ ਵਿਖੇ ਸਥਿਤ ਮਾਊਂਟ ਲਿਟਰਾ ਜੀ ਸਕੂਲ (ਥਾਂਦੇ) ਅੰਮ੍ਰਿਤਸਰ ਵਿਖੇ ਸਾਲਾਨਾ ਸਮਾਗਮ ਬੜੀ ਹੀ ਧੂਮਧਾਮ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਤੇ ਆਰਮੀ ਕੋਚ ਸਾਹਿਬ ਸਿੰਘ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 25-11-2026
ਛੇਹਰਟਾ, 24 ਨਵੰਬਰ (ਪੱਤਰ ਪ੍ਰੇਰਕ)-ਅੰਮ੍ਰਿਤਸਰ ਵਿਖੇ ਸਥਿਤ ਮਾਊਂਟ ਲਿਟਰਾ ਜੀ ਸਕੂਲ (ਥਾਂਦੇ) ਅੰਮ੍ਰਿਤਸਰ ਵਿਖੇ ਸਾਲਾਨਾ ਸਮਾਗਮ ਬੜੀ ਹੀ ਧੂਮਧਾਮ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਤੇ ਆਰਮੀ ਕੋਚ ਸਾਹਿਬ ਸਿੰਘ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਬੰਧਕ ਸਤਨਾਮ ਸਿੰਘ, ਮੈਡਮ ਨਵਦੀਪ ਕੌਰ ਗਿੱਲ ਤੇ ਚੇਅਰਮੈਨ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦੀ ਸਮੁੱਚੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਸੇਠੀ ਵਲੋਂ ਕੀਤੀ ਗਈ। ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲੇ ਇਸ ਸ਼ਾਨਦਾਰ ਸਮਾਗਮ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਦੀ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਹਾਜ਼ਰ ਮਹਿਮਾਨਾਂ ਅਤੇ ਮਾਪਿਆਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਪਹਿਲੀਆਂ, ਦੂਜੀਆਂ ਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਸੇਠੀ ਅਤੇ ਸਮੁੱਚੇ ਪ੍ਰਬੰਧਕਾਂ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਪਹੁੰਚੇ ਸਾਰੇ ਮਹਿਮਾਨਾਂ, ਮਾਪਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਲੁਪਤ ਹੋ ਰਹੇ ਸਦੀਆਂ ਪੁਰਾਣੇ ਹਰਸਾ ਛੀਨਾ ਦੇ ਥੇਹ, ਪੁਰਾਤਤਵ ਵਿਭਾਗ ਹੋਇਆ ਅਵੇਸਲਾ * ਨਾਜਾਇਜ਼ ਢੰਗ ਨਾਲ ਕੀਤੀ ਖ਼ੁਦਾਈ ਦੇ... ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ 11 ਗ੍ਰਾਮ 14 ਮਿਲੀ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ * ਅਦਾਲਤ ਵਿਚ ਪੇਸ਼ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।