ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ ਤੇ ਖੁਸ਼ਹਾਲੀ ਤੇ ਤਰੱਕੀ ਦੀ ਇਕ ਲਹਿਰ ਚਲੇਗੀ- ਬਾਵਾ ਗੁਰਿੰਦਰ ਸਿੰਘ
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਦੇ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਮਹਾਰਾਸ਼ਟਰ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਗੁਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ। ਸ: ਬਾਵਾ ਨੇ ਕਿਹਾ ਕਿ ਇਹ ਗੱਠਜੋੜ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਦੂਰ ਅੰਦੇਸ਼ੀ ਨਾਲ ਸੰਭਵ ਹੋਇਆ ਹੈ।
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਦੇ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਮਹਾਰਾਸ਼ਟਰ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਗੁਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ। ਸ: ਬਾਵਾ ਨੇ ਕਿਹਾ ਕਿ ਇਹ ਗੱਠਜੋੜ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਦੂਰ ਅੰਦੇਸ਼ੀ ਨਾਲ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਆਪਸੀ ਸਹਿਯੋਗ ਪੰਜਾਬ ਦੀ ਰਾਜਨੀਤੀ ਵਿਚ ਇਕ ਅਹਿਮ ਘਟਨਾਕ੍ਰਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦੇ ਨਾਲ ਨਾਲ ਇਸ ਗੱਠਜੋੜ ਨਾਲ ਪੰਜਾਬ ਵਿਚ ਖੁਸ਼ਹਾਲੀ ਤੇ ਤਰੱਕੀ ਦੀ ਇਕ ਲਹਿਰ ਚਲੇਗੀ। ਸ: ਬਾਵਾ ਨੇ ਇਹ ਵੀ ਆਖਿਆ ਕਿ ਪੰਜਾਬ ਪਿਛਲੇ ਦਸ ਸਾਲ ਤੋਂ ਜਿਨ੍ਹਾਂ ਬੁਰੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਸੀ ਹੁਣ ਇਸ ਗੱਠਜੋੜ ਦੀ ਸੂਬੇ ਵਿਚ ਸਰਕਾਰ ਬਨਣ ਤੋਂ ਬਾਅਦ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਸਰ ਕਰੇਗਾ।