ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਬਦ ਕੀਰਤਨ ਕੀਤਾ ਉਪਰੰਤ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ।
ਅਜੀਤ ਡੈਸਕ
26-11-2026