ਸਾਰੇ ਸੂਬਿਆਂ ਨਾਲੋਂ ਪੰਜਾਬ ਵਿਚ ਗੰਨੇ ਦਾ ਵੱਧ ਭਾਅ ਦੇਣ ਦਾ ਮੁੱਖ ਮੰਤਰੀ ਦਾ ਦਾਅਵਾ ਕੋਰਾ ਝੂਠ : ਭੋਜਰਾਜ
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਬੀਤੇ ਕੱਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗੰਨੇ ਦੇ ਸੀਜ਼ਨ 26 - 27 ਦੇ ਭਾਅ ਵਿਚ 15 ਰੁਪਏ ਵਾਧਾ ਕਰ ਕੇ 431 ਰੁਪਏ ਪ੍ਰਤੀ ਕੁਇੰਟਲ ਭਾਅ ਦਾ ਐਲਾਨ ਕਰਨ ਮੌਕੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਸਾਰੇ ਰਾਜਾਂ ਤੋਂ ਵੱਧ ਭਾਅ ਪੰਜਾਬ ਵਿਚ ਅਸੀਂ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦਾਅਵਾ ਕੋਰਾ ਝੂਠ ਹੈ।
ਸੁਖਦੇਵ ਸਿੰਘ ਭੋਜਰਾਜ
27-11-2026