28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਜੀਠਾ ਲਾਗੇ ਅਣਪਛਾਤੇ ਵਿਅਕਤੀਆਂ ਵਲੋਂ ਸਕਾਰਪੀਓ ਕਾਰ ਸਵਾਰਾਂ ’ਤੇ ਅੰਨ੍ਹੇਵਾਹ ਫਾਇਰਿੰਗ

ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-ਬੀਤੀ ਦੇਰ ਰਾਤ ਇਕ ਸਕਾਰਪੀਓ ਕਾਰ ਉਪਰ ਦੂਸਰੀ ਸਕਾਰਪੀਓ ਕਾਰ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ 12 ਵਜੇ ਇਕ ਕਾਲੇ ਰੰਗ ਦੀ ਸਕਾਰਪੀਓ ਕਾਰ ਨੰਬਰ ਪੀ.

ਅਜੀਤ ਡੈਸਕ 28-11-2026
ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-ਬੀਤੀ ਦੇਰ ਰਾਤ ਇਕ ਸਕਾਰਪੀਓ ਕਾਰ ਉਪਰ ਦੂਸਰੀ ਸਕਾਰਪੀਓ ਕਾਰ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ 12 ਵਜੇ ਇਕ ਕਾਲੇ ਰੰਗ ਦੀ ਸਕਾਰਪੀਓ ਕਾਰ ਨੰਬਰ ਪੀ.ਬੀ. 06/ਐਸ/7602 ਜਿਸ ਵਿਚ ਸਿਮਰਪ੍ਰੀਤ ਸਿੰਘ ਪੁੱਤਰ ਸੁਖਰਾਜ ਸਿੰਘ ਅਤੇ ਉਸ ਦਾ ਚਾਚਾ ਅਮਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਆਨ ਪਿੰਡ ਸਹਾਰੀ ਥਾਣਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਸਵਾਰ ਸਨ ਮਜੀਠਾ ਵਲੋਂ ਫਤਿਹਗੜ੍ਹ ਚੂੜੀਆਂ ਵੱਲ ਜਾ ਰਹੇ ਸਨ ਕਿ ਮਜੀਠਾ ਤੋਂ ਬਾਹਰ ਪਿੰਡ ਹਮਜਾ ਮੋੜ ਲਾਗੇ ਪਿਛੋਂ ਆਉਂਦੀ ਇਕ ਹੋਰ ਸਕਾਰਪੀਓ ਕਾਰ ਵਿਚ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੀ ਕਾਰ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਕਾਲੇ ਰੰਗ ਦੀ ਸਕਾਰਪੀਓ ਸਵਾਰਾਂ ਨੇ ਕਾਹਲੀ ਵਿਚ ਆਪਣੀ ਕਾਰ ਪਿੰਡ ਹਮਜਾ ਅਠਵਾਲ ਵੱਲ ਮੋੜ ਕੇ ਆਪਣੀ ਜਾਨ ਬਚਾਈ ਜਿਸ ਤੇ ਹਮਲਾਵਰ ਅਣਪਛਾਤੇ ਵਿਅਕਤੀ ਆਪਣੀ ਕਾਰ ਭਜਾ ਕੇ ਲੈ ਗਏ। ਕਾਰ ਸਵਾਰ ਵਿਅਕਤੀ ਇਸ ਹਮਲੇ ਵਿਚ ਵਾਲ ਵਾਲ ਬਚ ਗਏ ਅਤੇ ਉਨ੍ਹਾਂ ਨੇ ਥਾਣਾ ਮਜੀਠਾ ਵਿਖੇ ਆ ਕੇ ਇਤਲਾਹ ਦਿੱਤੀ। ਦਿੱਤੀ ਗਈ ਇਤਲਾਹ ਅਨੁਸਾਰ ਥਾਣਾ ਮਜੀਠਾ ਦੀ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਛਾਣਬੀਨ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਪਲਾਜ਼ਾ ਨੇੜਿਓਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ’ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।