ਸ੍ਰੀ ਦਰਬਾਰ ਸਾਹਿਬ ਪਲਾਜ਼ਾ ਨੇੜਿਓਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਇਥੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਪਲਾਜਾ ਘੰਟਾ ਘਰ ਤੋਂ ਲਾਸ਼ ਮਿਲੀ ਹੈ, ਜਿਸ ਦੇ ਨਾਂ ਸਿਰਨਾਵੇ ਦਾ ਹਾਲੇ ਤੱਕ ਪੁਲਿਸ ਨੂੰ ਕੋਈ ਪਤਾ ਨਹੀਂ ਲਗ ਸਕਿਆ। ਪੁਲਿਸ ਵਲੋਂ ਇਹ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਮ੍ਰਿਤਕ ਵਿਅਕਤੀ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
28-11-2026