ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਯਾਤਰਾਂ ਨੂੰ ਮਿਲੇਗਾ ਭਰਵਾਂ ਹੁੰਗਾਰਾ : ਸੁੱਖ ਸਰਕਾਰੀਆ
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਅਤੇ ‘ਪੰਜਾਬ ਮੰਗਦਾ ਇਨਸਾਫ਼’ ਦੇ ਸੰਦੇਸ਼ ਨਾਲ ਕੱਢੀ ਜਾ ਰਹੀ ਸਾਈਕਲ ਯਾਤਰਾ ਦੇ ਦੂਜੇ ਪੜਾਅ ਦੌਰਾਨ ਮਾਝੇ ਵਿਚ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਅੱਜ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਮੰਤਰੀ ਅਤੇ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮਾਝੇ ਵਿਚ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਸਾਰੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਅਜੀਤ ਡੈਸਕ
28-11-2026