ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
* ਗੁਰਪੁਰਬ ਸਬੰਧੀ ਕਰਵਾਇਆ ਗਿਆ ਸਲਾਨਾ ਸਮਾਗਮ, ਵਿੱਦਿਆਰਥੀਆਂ ਨੇ ਕੀਤਾ ਰਸਭਿੰਨਾ ਕੀਰਤਨ
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸਕਾਨਕ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਅਧੀਨ ਚਲਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਵੀਸ਼ਰੀ ਗਾਇਣ ਕੀਤੀ।
ਸ
ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਤੇ ਸੰਗਤਾਂ ਨੂੰ ਸੰਬੋਧਨ ਕਰਦੇ ਸੰਸਥਾ ਦੇ ਡਾਇਰੈਕਟਰ ਜਗਦੀਸ਼ ਸਿੰਘ। ਤਸਵੀਰ : ਹਰਜੀਤ ਸਿੰਘ
30-11-2026
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸਕਾਨਕ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਅਧੀਨ ਚਲਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਵੀਸ਼ਰੀ ਗਾਇਣ ਕੀਤੀ। ਇਸ ਦੌਰਾਨ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਕਾਲਜ ਆਫ ਕਾਮਰਸ ਫਾਰ ਵਿਮਿਨ, ਕਾਲਜ ਆਫ ਕਾਮਰਸ ਅਤੇ ਅਲਾਇਡ ਸਟੱਡੀਜ਼, ਸੰਤ ਸਿੰਘ ਸੁੱਖਾ ਸਿੰਘ ਸਕੂਲ ਜੰਡਿਆਲਾ ਗੁਰੂ ਅਤੇ ਸੰਤ ਸਿੰਘ ਸੁੱਖਾ ਸਿੰਘ ਸਕੂਲ ਤਰਨ ਤਾਰਨ ਦੇ ਬੱਚਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ । ਇਸ ਦੌਰਾਨ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਤੇ ਸਮਾਗਮ ਵਿਚ ਸ਼ਾਮਿਲ ਸਟਾਫ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਉੱਪਰ ਸੰਖੇਪ ਚਾਨਣਾ ਪਾਇਆ । ਮੈਨੇਜਿੰਗ ਕਮੇਟੀ ਮੈਂਬਰ ਡਾ. ਤੇਜਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖ ਨੂੰ ਆਪਣਾ ਕਿਰਦਾਰ ਉੱਚਾ ਚੁੱਕਣ ਦੀ ਪ੍ਰੇਰਨਾ ਦਿੰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਧਰਮ, ਵਿੱਦਿਆ ਅਤੇ ਸਾਇੰਸ ਦੇ ਆਪਸੀ ਸਬੰਧਾਂ ਉੱਪਰ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਸਾਇੰਸਦਾਨਾਂ ਵਲੋਂ ਸ੍ਰਿਸ਼ਟੀ ਨਾਲ ਸਬੰਧਿਤ ਜਿਹੜੀਆਂ ਕਾਢਾਂ ਆਧੁਨਿਕ ਯੁੱਗ ਵਿਚ ਕੱਢੀਆਂ ਗਈਆਂ ਹਨ, ਉਹਨਾਂ ਬਾਰੇ ਗਿਆਨ ਗੁਰੂ ਸਾਹਿਬਾਨ ਨੇ ਆਪਣੀ ਬਾਣੀ ਵਿਚ 500 ਸਾਲ ਪਹਿਲਾਂ ਹੀ ਦਰਜ ਕਰ ਦਿੱਤਾ ਸੀ। ਇਸ ਮੌਕੇ ਡਾਇਰੈਕਟਰ ਜਗਦੀਸ਼ ਸਿੰਘ ਵਲੋਂ ਕੀਰਤਨੀ ਜਥਿਆਂ ਨੂੰ ਸਨਮਾਨਤ ਕੀਤਾ ਗਿਆ। ਮੰਚ ਸੰਚਾਲਨ ਦੀ ਜਿੰਮੇਵਾਰੀ ਮਨਿੰਦਰ ਕੌਰ ਨੇ ਨਿਭਾਈ। ਇਸ ਮੌਕੇ ਸਾਬਕਾ ਚੀਫ਼ ਇੰਜੀਨੀਅਰ ਜਤਿੰਦਰ ਸਿੰਘ, ਸਰਦਾਰਨੀ ਸਵਰਨ ਕੌਰ, ਪ੍ਰਿੰਸੀਪਲ ਬਜਿੰਦਰ ਕੌਰ, ਪ੍ਰਿੰਸੀਪਲ ਸਵਿਤਾ ਖੰਨਾ, ਪ੍ਰਿੰਸੀਪਲ ਹਰਪ੍ਰੀਤ ਕੌਰ ਉੱਪਲ, ਓਐਸਡੀ ਜਗਜੀਤ ਸਿੰਘ ਜੱਗੀ, ਡੀਨ ਅਕਾਦਮਿਕ ਡਾ. ਸੁਰਿੰਦਰ ਕੌਰ ਵਾਲੀਆ, ਮਨਪ੍ਰੀਤ ਕੌਰ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਮਨਿੰਦਰ ਸਿੰਘ, ਕੰਵਲਜੀਤ ਸਿੰਘ, ਰੋਬਿਨ ਸ਼ੇਰਗਿੱਲ ਆਦਿ ਵੀ ਹਾਜ਼ਰ ਸਨ।