29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੰਤ ਬਾਬਾ ਕਸ਼ਮੀਰ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੂਹ ਭਾਈ ਮੰਝ ਸਾਹਿਬ, ਕੋਟ ਮਿੱਤ ਸਿੰਘ, ਸੁਲਤਾਨਵਿੰਡ ਵਿਖੇ ਸਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਇਸ ਖੇਡ ਸਮਾਰੋਹ ਵਿਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 30-11-2026
ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੰਤ ਬਾਬਾ ਕਸ਼ਮੀਰ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੂਹ ਭਾਈ ਮੰਝ ਸਾਹਿਬ, ਕੋਟ ਮਿੱਤ ਸਿੰਘ, ਸੁਲਤਾਨਵਿੰਡ ਵਿਖੇ ਸਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਇਸ ਖੇਡ ਸਮਾਰੋਹ ਵਿਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਕਲੱਬਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਐਥਲੈਟਿਕ ਮੀਟ ਵਿਚ ਪ੍ਰਾਇਮਰੀ ਵਿੰਗ ਤੋਂ ਲੈ ਕੇ ਸੀਨੀਅਰ ਸੈਕੰਡਰੀ ਵਿੰਗ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ਵਿਚ ਆਪਣੀ ਸਰੀਰਕ ਸਮਰੱਥਾ, ਮਿਹਨਤ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤਣ ਦੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਾਬਾ ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਮੈਂਬਰ ਸਕੱਤਰ ਸੁਖਰਾਜ ਸਿੰਘ ਸੰਧੂ, ਹਰਤਾਜਨ ਸਿੰਘ ਸਿੱਧੂ, ਬਾਬਾ ਨਾਜਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਗੁਰਤੇਜ ਸਿੰਘ, ਬਾਬਾ ਮਨਦੀਪ ਸਿੰਘ, ਬਾਬਾ ਮਹਿਕਮ ਸਿੰਘ (ਮੈਨੇਜਰ, ਗੁਰਦੁਆਰਾ ਭਾਈ ਮੰਝ ਸਾਹਿਬ), ਸੁਖਬੀਰ ਸਿੰਘ ਮਾਹਲ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਸਮੂਹ ਮਹਿਮਾਨਾਂ ਨੇ ਵਿਦਿਆਰਥੀਆਂ ਦੇ ਖੇਡ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਕੁਲਜਿੰਦਰ ਸਿੰਘ, ਐਡੀਸ਼ਨਲ ਅਫਸਰ ਮੈਡਮ ਕਿਰਨਪ੍ਰੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਮੈਡਮ ਸਿਮਰਨਜੀਤ ਕੌਰ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਅਥਲੈਟਿਕ ਮੀਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਡੀ.ਪੀ. ਗੁਰਲਾਲ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਨਾਲ ਦਲਜੀਤ ਸਿੰਘ ਭੰਗੂ ਅਤੇ ਸੁਖਵਿੰਦਰ ਸਿੰਘ ਨੇ ਵੀ ਪੂਰੀ ਤਨਦੇਹੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਲੰਗਰ ਲਗਾਏ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ * ਗੁਰਪੁਰਬ ਸਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।