ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸਲਾਨਾ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪ੍ਰਿੰਸੀਪਲ ਮਮਤਾ ਕੌਰ ਦੀ ਅਗਵਾਈ ਹੇਠ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੀ ਸੰਗੀਤ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਪ੍ਰਿੰ: ਮਮਤਾ ਕੌਰ ਵਲੋਂ ਅਸਮਾਨ ਵਿਚ ਰੰਗ ਬਿਰੰਗੇ ਗੁਬਾਰੇ ਛੱਡ ਕੇ ਕੀਤੀ ਗਈ। ਇਸ ਦੌਰਾਨ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ, ਅਰਮਾਨਦੀਪ ਸਿੰਘ ਦੂਜਾ, ਜਪਪ੍ਰੀਤ ਸਿੰਘ ਤੀਜਾ, ਪੁੱਠੀ ਦੌੜ ‘ਚ ਮੋਹਨ ਸਿੰਘ ਨੇ ਪਹਿਲਾ, ਦਵੰਸ਼ ਨੇ ਦੂਜਾ, ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।
ਅਜੀਤ ਡੈਸਕ
30-11-2026