ਭਾਈ ਮਰਦਾਨਾ ਜੀ ਦਾ ਜੀਵਨ ਸਿੱਖ ਇਤਿਹਾਸ ’ਚ ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਵਿਲੱਖਣ ਮਿਸਾਲ- ਧਾਮੀ
ਅੰਮ੍ਰਿਤਸਰ, 29 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰ ਦੇ ਮਹਾਨ ਰਬਾਬੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿੱਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਮਹਾਂਬੀਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਣ ਕੀਤਾ।
ਅਜੀਤ ਡੈਸਕ
30-11-2026