02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਕਾਬੂ-ਐੱਸ.ਐੱਸ. ਪੀ. ਲਾਂਬਾ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 02-09-2026
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀਲ ਝਬਾਲ ਤੋਂ ਵਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਸੁਖਦੇਵ ਸਿੰਘ ਪੁੱਤਰ ਜਸਬੀਰ ਸਿੰਘ ਵਾਸੀਅਨ ਪੱਕਾ ਕਿਲਾ ਝਬਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਸਿੰਘ ਨੇ ਪਿੰਡ ਪਿੱਦੀ ਗੇਟ ਨਜ਼ਦੀਕ ਤੋਂ ਹਰਜਿੰਦਰ ਸਿੰਘ ਪੁੱਤਰ ਦੀਦਾਰ ਸਿੰਘ, ਲਖਬੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀਅਨ ਭੈਣੀ ਮੱਸਾ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਲਟੋਹਾ, ਹਰਪ੍ਰੀਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਸਕੱਤਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ 12 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਘਰਿਆਲਾ ਤੋਂ ਯਾਦਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਦੁਬਲੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐੱਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਪਿੰਡ ਗੰਡੀਵਿੰਡ ਵਿਖੇ ਤੇਲ ਬੀਜਾਂਂ ਦੀ ਲਗਾਈ ਟ੍ਰੇਨਿੰਗ ਅਗਲੀ ਖ਼ਬਰ ਪਿੰਡ ਚਾਹਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।