02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਦੇ ਸਰਕਲ ਇੰਚਾਰਜ਼ਾਂ ਦੀ ਮੀਟਿੰਗ

ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ਼ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਸਰਕਲ ਇੰਚਾਰਜ਼ਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 02-09-2026
ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ਼ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਸਰਕਲ ਇੰਚਾਰਜ਼ਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਮੌਕੇ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਪੰਥਕ ਕਾਨਫਰੰਸ ਵਿਚ ਹਲਕਾ ਖਡੂਰ ਸਾਹਿਬ ਵਲੋਂ ਦਿੱਤੇ ਗਏ ਭਰਵੇਂ ਸਹਿਯੋਗ ਅਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਸਮੂਹ ਸਰਕਲ ਇੰਚਾਰਜ਼ਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਵਿਚ ਵਰਕਰਾਂ ਅਤੇ ਅਹੁਦੇਦਾਰਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਲਕਾ ਖਡੂਰ ਸਾਹਿਬ ਵਿੱਚ ਹੋਰ ਮਜ਼ਬੂਤ ਕਰਨ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਸਮੂਹ ਸਰਕਲ ਇੰਚਾਰਜ਼ਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਹਲਕੇ ਵਿੱਚ ਪਾਰਟੀ ਦੇ ਵਿਸਥਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਰਮਨ ਸਿੰਘ ਬਾਣੀਆਂ, ਗੁਰਮੀਤ ਸਿੰਘ ਜੌਹਲ ਢਾਏਵਾਲਾ, ਸੁਰਜੀਤ ਸਿੰਘ ਕੋਟ ਮੁਹੰਮਦ, ਦਰਬਾਰਾ ਸਿੰਘ ਮੋਹਣਪੁਰਾ, ਬਲਜਿੰਦਰ ਸਿੰਘ ਦੇਉ ਬਾਠ, ਰਣਜੀਤ ਸਿੰਘ ਰਾਣਾ ਗੋਇੰਦਵਾਲ ਸਾਹਿਬ, ਗੁਰਪ੍ਰੀਤ ਸਿੰਘ ਵਲੀਪੁਰ, ਡਾ. ਅਮਰਜੀਤ ਸਿੰਘ ਕੋਟ ਧਰਮਚੰਦ ਖੁਰਦ, ਅਜਮੇਰ ਸਿੰਘ ਚੰਬਾ ਕਲਾਂ, ਅਰਜਿੰਦਰ ਸਿੰਘ ਹੀਰਾ, ਦਲਜੀਤ ਸਿੰਘ ਨੰਬਰਦਾਰ, ਸੁਖਦੇਵ ਸਿੰਘ ਗੋਇੰਦਵਾਲ ਸਾਹਿਬ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਸਰਕਾਰੀ ਸਕੂਲ ਲੌਹਕਾ ਵਿਖੇ ਸ਼ੁਰੂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕਰਵਾਈ ਵਿਸ਼ਾਲ ਮੈਰਾਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।