03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ - ਹਰਭਜਨ ਸਿੰਘ ਈ . ਟੀ . ਓ .

ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ 0ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ 0ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਤਰਨ ਤਾਰਨ ਵਿਚ ਪਹੁੰਚ ਕੇ ਐਸ.ਐਸ.ਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨਾਲ ਮੀਟਿੰਗ ਕੀਤੀ। ਇਸ ਮੌਕੇ ਮਾਝਾ ਜ਼ੋਨ ਦੇ ਇੰਚਾਰਜ ਦੀਕਸ਼ਿਤ ਧਵਨ, ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਸਮੇਤ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜ਼ੀਦਗੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਐਸ.ਪੀ. ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਪੀ. ਸੁਖਨਿੰਦਰ ਸਿੰਘ, ਐਸ.ਪੀ. ਡਾ. ਰਿਪੁਤਾਪਨ ਸਿੰਘ, ਤਹਿਸੀਲਦਾਰ ਅਰਚਨਾ ਸ਼ਰਮਾ, ਨਾਇਬ ਤਹਿਸੀਲਦਾਰ ਕਰਨਵੀਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਅਸੰਬਲੀ ਕੋਆਰਡੀਨੇਟਰ ਤਰਨ ਤਾਰਨ ਆਲਮਬੀਰ ਸਿੰਘ ਰੰਧਾਵਾ, ਅਸੰਬਲੀ ਕੋਆਰਡੀਨੇਟਰ ਖੇਮਕਰਨ ਜੋਗਿੰਦਰ ਸਿੰਘ ਸੰਧੂ, ਅਸੰਬਲੀ ਕੋਆਰਡੀਨੇਟਰ ਪੱਟੀ ਪਰਮਜੀਤ ਸਿੰਘ ਚੰਬਲ ਅਤੇ ਅਸੰਬਲੀ ਕੋਆਰਡੀਨੇਟਰ ਖਡੂਰ ਸਾਹਿਬ ਜਸਕਰਨ ਸਿੰਘ ਲਾਡੀ, ਵਾਈਸ ਕੋਆਰਡੀਨੇਟਰ ਸਰਬਜੀਤ ਸਿੰਘ, ਰਣਜੀਤ ਸਿੰਘ ਧੂੰਦਾ, ਮਲਕੀਤ ਸਿੰਘ, ਗੁਰਵੰਤ ਸਿੰਘ ਰੋੜਾਂਵਾਲੀ, ਸੁਖਵਿੰਦਰ ਸਿੰਘ ਹੁੰਦਲ, ਬਲਜਿੰਦਰ ਸਿੰਘ ਚੂਸਲੇਵੜ ਅਤੇ ਸੋਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਵਿਜੀਲੈਂਸ ਵਿਭਾਗ ਵਲੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਿਵਲ ਹਸਪਤਾਲ ਦਾ ਦਰਜਾਚਾਰ ਕਰਮਚਾਰੀ ਕਾਬੂ ਅਗਲੀ ਖ਼ਬਰ ਭਾਜਪਾ ਦੇ ਵਫ਼ਦ ਨੇ ਸੂਬਾ ਸਕੱਤਰ ਮੰਨਾ ਨਾਲ ‘ਵੀ.ਬੀ.ਜੀ. ਰਾਮ ਜੀ’ ਸਕੀਮ ਸੰਬੰਧੀ ਗੱਲਬਾਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।