03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਜੀਲੈਂਸ ਵਿਭਾਗ ਵਲੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਿਵਲ ਹਸਪਤਾਲ ਦਾ ਦਰਜਾਚਾਰ ਕਰਮਚਾਰੀ ਕਾਬੂ

ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਬੀਤੇ ਦਿਨੀਂ ਪੰਝੀ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਿਵਲ ਹਸਪਤਾਲ ਤਰਨ ਤਾਰਨ ਦੇ ਦਰਜਾਚਾਰ ਕਰਮਚਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਐਮ.

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਬੀਤੇ ਦਿਨੀਂ ਪੰਝੀ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਿਵਲ ਹਸਪਤਾਲ ਤਰਨ ਤਾਰਨ ਦੇ ਦਰਜਾਚਾਰ ਕਰਮਚਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਐਮ.ਐਲ.ਆਰ. ਦੀ ਰਿਪੋਰਟ ਲਈ ਇਸ ਦਰਜਾਚਾਰ ਕਰਮਚਾਰੀ ਨੇ ਉਸ ਕੋਲੋਂ ਇਕ ਲੱਖ 60 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਸੰਬੰਧ ਵਿਚ ਵਿਜੀਲੈਂਸ ਵਿਭਾਗ ਦੀ ਟੀਮ ਨੇ ਗ੍ਰਿਫ਼ਤਾਰ ਕੀਤੇ ਗਏ ਦਰਜਾਚਾਰ ਕਰਮਚਾਰੀ ਦੇ ਖਿਲਾਫ ਥਾਣਾ ਵਿਜੀਲੈਂਸ ਅੰਮ੍ਰਿਤਸਰ ਵਿਖੇ ਕੇਸ ਦਰਜ ਕਰਕੇ ਉਸ ਪਾਸੋਂ ਪੁੱਛਗਿੱਛ ਕਰਨ ਲਈ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਵਿਜੀਲੈਂਸ ਦੇ ਇੰਸਪੈਕਟਰ ਅਬੀਨਾਸ਼ੀ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਦੇਊ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਪਿਛਲੇ ਦਿਨੀਂ ਉਸ ਦੇ ਹੋਏ ਝਗੜੇ ਵਿਚ ਜ਼ਖਮੀ ਹੋਣ ’ਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹੋਏ ਸਨ, ਜਿਥੇ ਉਸ ਦੀ ਐਮ.ਐਲ.ਆਰ. ਦੀ ਰਿਪੋਰਟ ਲਈ ਦਰਜਾਚਾਰ ਕਰਮਚਾਰੀ ਦੀਪਕ ਕੁਮਾਰ ਨੇ ਉਸ ਕੋਲੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਮੰਗ ਕੀਤੀ ਸੀ, ਜਿਸ ’ਤੇ ਉਸ ਨੇ 70 ਹਜ਼ਾਰ ਰੁਪਏ ਦੀ ਰਕਮ ਹਾਸਲ ਕਰ ਲਈ ਸੀ ਅਤੇ ਬਾਕੀ 90 ਹਜ਼ਾਰ ਰੁਪਏ ਉਸ ਕੋਲੋਂ ਮੰਗੇ ਜਾ ਰਹੇ ਸਨ। ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਵਿਜੀਲੈਂਸ ਦੀ ਟੀਮ ਨੇ ਟਰੈਪ ਲਗਾ ਕੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਦਰਜਾਚਾਰ ਕਰਮਚਾਰੀ ਦੀਪਕ ਕੁਮਾਰ ਨੂੰ 25 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੀਪਕ ਕੁਮਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇਸ ਕੇਸ ਵਿਚ ਜੇਕਰ ਹੋਰ ਵੀ ਕਿਸੇ ਮੁੁਲਾਜ਼ਮ ਜਾਂ ਅਧਿਕਾਰੀ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੰਡਕਟਰ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈ ਗੋਲੀ ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ - ਹਰਭਜਨ ਸਿੰਘ ਈ . ਟੀ . ਓ .

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।