ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ
ਗੋਇੰਦਵਾਲ ਸਾਹਿਬ, 2 ਸਤੰਬਰ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ ਸੀ।
ਗੋਇੰਦਵਾਲ ਸਾਹਿਬ, 2 ਸਤੰਬਰ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ ਸੀ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ, ਗਿਆਨ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਬਦ ਵਿਚਾਰ/ਕਥਾ ਪ੍ਰਤੀਯੋਗਿਤਾ ਵਿਚ ਵਿਦਿਆਰਥਣ ਹਰਲੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁੰਦਰ ਲਿਖਾਈ ਮੁਕਾਬਲੇ ਵਿਚ ਵਿਦਿਆਰਥਣ ਨਿਮਰਤ ਕੌਰ ਜੇਤੂ ਰਹੀ। ਇਸੇ ਤਰ੍ਹਾਂ ਕਵਿਤਾ ਮੁਕਾਬਲੇ ਵਿਚ ਵਿਦਿਆਰਥਣ ਹਰਅਸੀਸ ਕੌਰ ਨੇ ਜਿੱਤ ਪ੍ਰਾਪਤ ਕੀਤੀ, ਜਦਕਿ ਕਵੀਸ਼ਰੀ ਮੁਕਾਬਲੇ ਵਿੱਚ ਵਿਦਿਆਰਥੀ ਤਰਨਵੀਰ ਸਿੰਘ ਦਾ ਜਥਾ ਜੇਤੂ ਰਿਹਾ। ਇਨ੍ਹਾਂ ਮੁਕਾਬਲਿਆਂ ਦੀ ਨਿਰਪੱਖ ਅਤੇ ਸੁਚੱਜੀ ਮੁਲਾਂਕਣ ਪ੍ਰਕਿਰਿਆ ਲਈ ਪੰਜਾਬੀ ਅਧਿਆਪਕ ਅਮਨਦੀਪ ਕੌਰ ਅਤੇ ਗੁਰਮਿੰਦਰ ਕੌਰ ਨੇ ਜੱਜਾਂ ਵਜੋਂ ਆਪਣੀ ਭੂਮਿਕਾ ਨਿਭਾਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।