03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲਾਲ ਕਾਰਡਧਾਰਕ ਪਰਿਵਾਰਾਂ ਨੇ ਪੰਜਾਬ ਸਰਕਾਰ ਪਾਸੋਂ ਲਗਾਈ ਗੁਹਾਰ

ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)—1984 ਵਿਚ ਹੋਏ ਸਿੱਖ ਕਤਲੇਆਮ ਵਿਚ ਹਜ਼ਾਰਾਂ ਪਰਿਵਾਰ ਉਜੜ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਆ ਵਸੇ ਸਨ। ਇਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਮੁੜ ਵਸੇਬੇ ਤਹਿਤ ਇਨ੍ਹਾਂ ਪੀੜਤ ਪਰਿਵਾਰਾਂ ਦੇ ਲਾਲ ਕਾਰਡ ਬਣਾ ਕੇ ਪ੍ਰਤੀ ਪਰਿਵਾਰ 2 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਪਰ ਤਰਨ ਤਾਰਨ ਜ਼ਿਲ੍ਹੇ ਵਿਚ ਕੁਝ ਅਜਿਹੇ ਪਰਿਵਾਰ ਵੀ ਹਨ, ਜਿਨ੍ਹਾਂ ਦੇ ਲਾਲ ਕਾਰਡ ਤਾਂ ਪ੍ਰਸ਼ਾਸਨ ਵਲੋਂ ਬਣਾ ਕੇ ਦਿੱਤੇ ਗਏ ਪਰ ਕਈ ਸਾਲਾਂ ਤੋਂ ਉਨ੍ਹਾਂ ਨੂੰ ਇਹ ਗ੍ਰਾਂਟ ਜਾਰੀ ਨਹੀਂ ਕੀਤੀ ਗਈ ਅਤੇ ਕਈ ਪਰਿਵਾਰਾਂ ਦੇ ਲਾਲ ਕਾਰਡ ਪਾਸ ਹੋਣ ਦੇ ਬਾਵਯੂਦ ਵੀ ਨਹੀਂ ਬਣਾਏ ਗਏ, ਜਿਸ ਕਾਰਨ ਇਨ੍ਹਾਂ ਪਰਿਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)—1984 ਵਿਚ ਹੋਏ ਸਿੱਖ ਕਤਲੇਆਮ ਵਿਚ ਹਜ਼ਾਰਾਂ ਪਰਿਵਾਰ ਉਜੜ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਆ ਵਸੇ ਸਨ। ਇਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਮੁੜ ਵਸੇਬੇ ਤਹਿਤ ਇਨ੍ਹਾਂ ਪੀੜਤ ਪਰਿਵਾਰਾਂ ਦੇ ਲਾਲ ਕਾਰਡ ਬਣਾ ਕੇ ਪ੍ਰਤੀ ਪਰਿਵਾਰ 2 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਪਰ ਤਰਨ ਤਾਰਨ ਜ਼ਿਲ੍ਹੇ ਵਿਚ ਕੁਝ ਅਜਿਹੇ ਪਰਿਵਾਰ ਵੀ ਹਨ, ਜਿਨ੍ਹਾਂ ਦੇ ਲਾਲ ਕਾਰਡ ਤਾਂ ਪ੍ਰਸ਼ਾਸਨ ਵਲੋਂ ਬਣਾ ਕੇ ਦਿੱਤੇ ਗਏ ਪਰ ਕਈ ਸਾਲਾਂ ਤੋਂ ਉਨ੍ਹਾਂ ਨੂੰ ਇਹ ਗ੍ਰਾਂਟ ਜਾਰੀ ਨਹੀਂ ਕੀਤੀ ਗਈ ਅਤੇ ਕਈ ਪਰਿਵਾਰਾਂ ਦੇ ਲਾਲ ਕਾਰਡ ਪਾਸ ਹੋਣ ਦੇ ਬਾਵਯੂਦ ਵੀ ਨਹੀਂ ਬਣਾਏ ਗਏ, ਜਿਸ ਕਾਰਨ ਇਨ੍ਹਾਂ ਪਰਿਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਭਗਵਾਨ ਸਿੰਘ ਪੁੱਤਰ ਹਰੀ ਸਿੰਘ ਵਾਸੀ ਗੋਇੰਦਵਾਲ, ਕਰਤਾਰ ਸਿੰਘ ਵਾਸੀ ਪਿੰਡ ਕੱਲ੍ਹਾ ਨੇ ਦੱਸਿਆ ਉਨ੍ਹਾਂ ਨੇ ਲਾਲ ਕਾਰਡ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਵਿਖੇ ਅਰਜੀ ਕਈ ਸਾਲ ਪਹਿਲਾਂ ਦਿੱਤੀ ਸੀ ਪਰ ਹਾਲੇ ਤੱਕ ਉਨ੍ਹਾਂ ਦੇ ਲਾਲ ਕਾਰਡ ਨਹੀਂ ਬਣਾਏ ਗਏ। ਇਸੇ ਤਰ੍ਹਾਂ ਯੋਧਾ ਸਿੰਘ ਪੁੱਤਰ ਜੋਗਿੰਦਰ ਸਿੰਘ, ਰੁਪਿੰਦਰ ਕੌਰ ਵਿਧਵਾ ਮੰਗਲ ਸਿੰਘ ਵਾਸੀਅਨ ਮਾਣੋਚਾਹਲ, ਹਰਦੇਵ ਸਿੰਘ ਪੁੱਤਰ ਸੌਦਾਗਾਰ ਸਿੰਘ ਵਾਸੀ ਗੰਡੀਵਿੰਡ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਉਨ੍ਹਾਂ ਦੇ ਕਈ ਸਾਲ ਪਹਿਲਾਂ ਲਾਲ ਕਾਰਡ ਬਣਾ ਕੇ ਦਿੱਤੇ ਗਏ ਹਨ ਪ੍ਰੰਤੂ ਹਾਲੇ ਤੱਕ ਉਨ੍ਹਾਂ ਨੂੰ 2 ਲੱਖ ਦੀ ਗ੍ਰਾਂਟ ਜਾਰੀ ਨਹੀਂ ਕੀਤੀ ਗਈ ਅਤੇ ਉਹ ਸਰਕਾਰੀ ਦਫਤਰਾਂ ਦੇ ਚੱਕਰ ਕੱਢ ਕੱਢ ਕੇ ਥੱਕ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਾਂਟ ਜਾਰੀ ਕਰਵਾਈ ਜਾਵੇ ਅਤੇ ਜਿਨ੍ਹਾਂ ਦੇ ਲਾਲ ਕਾਰਡ ਨਹੀਂ ਬਣੇ ਉਹ ਬਣਾਏ ਜਾਣ।
ਪਿਛਲੀ ਖ਼ਬਰ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਰੱਥ ਯਾਤਰਾ ਕੱਢੀ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।