04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ

ਤਰਨ ਤਾਰਨ, 3 ਸਤੰਬਰ (ਇਕਬਾਲ ਸਿੰਘ ਸੋਢੀ)–ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2027-28 ਜੋ ਕਿ ਮਿਤੀ 10. 04.

ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਇਕਬਾਲ ਸਿੰਘ ਸੋਢੀ)–ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2027-28 ਜੋ ਕਿ ਮਿਤੀ 10.04.2027 ਨੂੰ ਹੋਵੇਗੀ, ਉਸ ਵਾਸਤੇ ਦੋਵਾਂ ਜਮਾਤਾਂ ਦੇ ਆਨਲਾਈਨ ਫਾਰਮ 1 ਸਤੰਬਰ 2026 ਤੋਂ ਭਰਨੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ (ਤਰਨ ਤਾਰਨ) ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਫਾਰਮ ਭਰਨ ਦੀ ਆਖ਼ਰੀ ਮਿਤੀ 30 ਸਤੰਬਰ 2026 ਹੈ। ਉਨ੍ਹਾਂ ਕਿਹਾ ਕਿ ਉਹ ਉਮੀਦਵਾਰ ਜੋ ਸਿਰਫ਼ ਜ਼ਿਲ੍ਹਾ ਤਰਨ ਤਾਰਨ ਵਿਚ ਸ਼ੈਸ਼ਨ 2026-2027 ਵਿੱਚ ਅੱਠਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਹਨ, ਫਾਰਮ ਭਰਨ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਵੋਦਿਆ ਵਿਦਿਆਲਿਆ ਸਮਿਤੀ (ਐਨ.ਵੀ.ਐਸ) ਦੇ ਪੋਰਟਲ ‘ਤੇ ਆਨ ਲਾਈਨ ਫਾਰਮ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਲਈ ਆਨਲਾਈਨ ਫਾਰਮ ਭਰਨ ਲਈ ਲਿੰਕ ਉੱਤੇ ਲਾਗਇਨ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ 14,191 ਕਰੋੜ ਦੇ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ’ਤੋਂ ਪਿਛਲੀਆਂ ਸਰਕਾਰਾਂ ਦਾ ਹਵਾਲਾ ਦੇ ਕੇ ਨਹੀਂ ਭੱਜ ਸਕਦੀ ‘ਆਪ... ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।