05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਗੋਇੰਦਵਾਲ ਸਾਹਿਬ, 4 ਸਤੰਬਰ (ਸਕੱਤਰ ਸਿੰਘ ਅਟਵਾਲ)–ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਕੂਲ ਦੀ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਆਡੀਟੋਰੀਅਮ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਦੁਆਰਾ ਭਜਨ ਗਾਇਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ।

ਅਜੀਤ ਡੈਸਕ 05-09-2026
ਗੋਇੰਦਵਾਲ ਸਾਹਿਬ, 4 ਸਤੰਬਰ (ਸਕੱਤਰ ਸਿੰਘ ਅਟਵਾਲ)–ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਕੂਲ ਦੀ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਆਡੀਟੋਰੀਅਮ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਦੁਆਰਾ ਭਜਨ ਗਾਇਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ । ਉਪਰੰਤ ਬੱਚਿਆਂ ਨੇ ਸਕੂਲ ਆਡੀਟੋਰੀਅਮ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ, ਕਵਿਤਾਵਾਂ, ਗੀਤ ਅਤੇ ਕੋਰੀਓਗ੍ਰਾਫੀ ਆਦਿ ਪੇਸ਼ ਕੀਤੀਆਂ । ਆਡੀਟੋਰੀਅਮ ਦੇ ਚਾਰ-ਚੁਫੇ਼ਰੇ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਖੂਬਸੂਰਤ ਝਾਕੀਆਂ ਨਾਲ ਸਜਾਇਆ ਗਿਆ ਸੀ। ਸ਼੍ਰੀ ਕਿ੍ਸ਼ਨ ਅਤੇ ਰਾਧਾ ਬਣੇ ਬੱਚੇ ਬਹੁਤ ਹੀ ਖ਼ੂਬਸੂਰਤ ਅਤੇ ਖੁਸ਼ ਨਜ਼ਰ ਆ ਰਹੇ ਸਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ ਸਾਹਿਲ ਪੱਬੀ, ਪ੍ਰਿੰਸੀਪਲ ਸ੍ਰੀਮਤੀ ਕੋਮਲ ਸ਼ਰਮਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਇਸ ਪਾਵਨ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਖਾਸ ਕਰਕੇ ਕਰਤੱਵਾਂ ਦੀ ਪਾਲਣਾ ਕਰਨੀ ਅਤੇ ਇੱਕ ਉਦੇਸ਼ਪੂਰਨ ਜੀਵਨ ਜਿਊਣ ਬਾਰੇ ਉਨ੍ਹਾਂ ਦੇ ਦਿੱਤੇ ਸੰਦੇਸ਼ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ
ਪਿਛਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।