06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਤੇ ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ’ਚ ਕੈਂਪ ਜਾਰੀ

ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)- ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।

ਅਜੀਤ ਡੈਸਕ 06-09-2026
ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)- ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਪੂਰਨ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਨਾ ਸਾੜਨ ਸੰਬੰਧੀ ਸਹੁੰ ਚੁਕਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਹਫ਼ਤੇ ਤੋਂ ਵੈਨ ਮੁਹਿੰਮ, ਦੀਵਾਰ ਪੇਂਟਿੰਗ, ਨੁੱਕੜ ਨਾਟਕ ਅਤੇ ਸਕੂਲੀ ਬੱਚਿਆਂ ਦੇ ਮੁਕਾਬਲੇ ਵਰਗੀਆਂ ਹੋਰ ਆਈ.ਈ.ਸੀ. ਗਤੀਵਿਧੀਆਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਕੈਂਪ ਵਿਚ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕੇ.ਵੀ.ਕੇ. ਤਰਨ ਤਾਰਨ ਵਿਖੇ ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ 50 ਕਿਸਾਨਾਂ ਨੇ ਭਾਗ ਲਿਆ। ਕੁਲਦੀਪ ਸਿੰਘ, ਅਸਿਸਟੈਂਟ ਟੈਕਨਾਲੋਜੀ ਮੈਨੇਜਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਐਂਡ ਆਇਲ ਸੀਡਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਮਿਸ਼ਨ ਅਧੀਨ ਪ੍ਰਦਰਸ਼ਨੀਆਂ, ਵੈਲਿਯੂ ਚੇਨ ਕਲੱਸਟਰ ਪ੍ਰਦਰਸ਼ਨੀਆਂ, ਮਿੰਨੀ ਕਿੱਟਾਂ ਅਤੇ ਤੇਲ ਕੱਢਣ ਵਾਲੀ ਯੂਨਿਟ ਦੀ ਸਥਾਪਨਾ ਬਾਰੇ ਚਾਨਣਾ ਪਾਇਆ। ਕੇ.ਵੀ.ਕੇ. ਤੋਂ ਡਾ. ਨਵਜੋਤ ਸਿੰਘ ਬਰਾੜ ਨੇ ਤੇਲ ਬੀਜ ਫ਼ਸਲਾਂ ਦੀਆਂ ਕਿਸਮਾਂ, ਕੀੜੇ-ਮਕੌੜਿਆਂ, ਬਿਮਾਰੀਆਂ, ਬੀਜ ਉਤਪਾਦਨ ਅਤੇ ਪ੍ਰੋਸੈਸਿੰਗ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਕਿਸਾਨਾਂ ਨੇ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਤੇ ਉਤਸ਼ਾਹਜਨਕ ਹੁੰਗਾਰਾ ਦਿੱਤਾ।
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਆਰਥਿਕ ਮਾਰੂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਅੱਗ ਵਿਚ ਝੁਲਸ ਰਿਹਾ - ਬਰਾਹ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਪਿੰਡ ਫੇਰੂਮਾਨ ਤੋਂ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।