06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ

ਝਬਾਲ, 5 ਸਤੰਬਰ (ਸੁਖਦੇਵ ਸਿੰਘ)–ਖੇਤਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਤਰਾ ਬਣ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਦਲਜੀਤ ਸਿੰਘ ਐਮਾ ਅਤੇ ਰਵੇਲ ਸਿੰਘ ਜੌਹਲ ਨੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਲਈ 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ।

ਕਿਸਾਨ ਆਗੂ ਦਲਜੀਤ ਸਿੰਘ ਐਮਾ ਅਤੇ ਰਵੇਲ ਸਿੰਘ ਜੌਹਲ। 06-09-2026
ਝਬਾਲ, 5 ਸਤੰਬਰ (ਸੁਖਦੇਵ ਸਿੰਘ)–ਖੇਤਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਤਰਾ ਬਣ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਦਲਜੀਤ ਸਿੰਘ ਐਮਾ ਅਤੇ ਰਵੇਲ ਸਿੰਘ ਜੌਹਲ ਨੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਲਈ 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਕਿਸਾਨਾਂ ਨੂੰ ਸਿਰਫ 3 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਲੋੜੀਂਦਾ ਪਾਣੀ ਨਾ ਮਿਲਣ ਕਰਕੇ ਝਾੜ ’ਤੇ ਸਿੱਧਾ ਅਸਰ ਪਵੇਗਾ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਭਾਰੀ ਘਾਟਾ ਝੱਲਣਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰਨ ਡੀਜ਼ਲ ਨਾਲ ਚੱਲਣ ਵਾਲੇ ਜਨਰੇਟਰਾਂ ਅਤੇ ਇੰਜਣਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ, ਜਿਸ ਨਾਲ ਖੇਤੀ ਦੀ ਲਾਗਤ ਕਈ ਗੁਣਾ ਵੱਧ ਗਈ ਹੈ। ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਪਹਿਲਾਂ ਹੀ ਕਿਸਾਨ ਦੀ ਕਮਰ ਤੋੜ ਰੱਖੀ ਹੈ। ਉਨ੍ਹਾਂ ਨੇ ਆਪਣੇ ਖੇਤੀ ਸੈਕਟਰ ਲਈ ਘੱਟੋ-ਘੱਟ 8 ਘੰਟੇ ਪੂਰੀ ਬਿਜਲੀ ਸਪਲਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।