ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਮਾਗਮ ਕਰਵਾਇਆ
ਝਬਾਲ, 5 ਸਤੰਬਰ (ਸਰਬਜੀਤ ਸਿੰਘ)–ਸੰਤ ਬਾਬਾ ਖੜਕ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਵਿਖੇ ਦਾਖ਼ਲ ਹੋਏ ਫ਼ਰੈਸ਼ਰ (ਪਹਿਲੇ ਸਾਲ ਦੇ) ਵਿਦਿਆਰਥੀਆਂ ਦੇ ਸਵਾਗਤ ਲਈ ਸੀਨੀਅਰ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਵੈਲਕਮ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਦਾ ਕਾਲਜ ਕੈਂਪਸ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਕਰਾਏ ਗਏ ਸਮਾਗਮ ਦੀਆਂ ਤਸਵੀਰਾਂ। ਤਸਵੀਰ–ਗੱਗੋਬੂਹਾ
06-09-2026