06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਅਰੁਣ ਕੁਮਾਰ ਸ਼ਰਮਾ ਦੀ ਸਟੇਟ ਐਵਾਰਡ ਲਈ ਚੋਣ

ਪੱਟੀ, 5 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੱਟੀ ਦੇ ਸਾਇੰਸ ਅਧਿਆਪਕ ਅਰੁਣ ਕੁਮਾਰ ਸ਼ਰਮਾ ਨੂੰ ਸਟੇਟ ਐਵਾਰਡ ਲਈ ਮਾਸਟਰ ਕੇਡਰ ਵਿਚੋਂ ਚੁਣਿਆ ਗਿਆ ਹੈ। ਅੱਜ 5 ਸਤੰਬਰ ਨੂੰ ਅਰੁਣ ਕੁਮਾਰ ਸ਼ਰਮਾ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ।

ਅਜੀਤ ਡੈਸਕ 06-09-2026
ਪੱਟੀ, 5 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੱਟੀ ਦੇ ਸਾਇੰਸ ਅਧਿਆਪਕ ਅਰੁਣ ਕੁਮਾਰ ਸ਼ਰਮਾ ਨੂੰ ਸਟੇਟ ਐਵਾਰਡ ਲਈ ਮਾਸਟਰ ਕੇਡਰ ਵਿਚੋਂ ਚੁਣਿਆ ਗਿਆ ਹੈ। ਅੱਜ 5 ਸਤੰਬਰ ਨੂੰ ਅਰੁਣ ਕੁਮਾਰ ਸ਼ਰਮਾ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸੰਬੰਧੀ ਜਦੋਂ ਅਰੁਣ ਕੁਮਾਰ ਸ਼ਰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਟੇਟ ਐਵਾਰਡ ਉਨ੍ਹਾਂ ਦੇ ਪਿਛਲੇ ਪੰਜ ਸਾਲ ਦੀ ਚੰਗੀ ਕਾਰਗੁਜ਼ਾਰੀ ਬਾਰੇ ਡਾਟਾ ਇਕੱਠਾ ਕਰਕੇ ਦਿੱਤਾ ਜਾਂਦਾ ਹੈ। ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਵਾਰ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਡਾਈਟ ਕੈਰੋਂ ਵਲੋਂ ਸਨਮਾਨਿਤ ਵੀ ਕੀਤਾ ਗਿਆ ਹੈ। ਇਸ ਮੌਕੇ ਅਰੁਣ ਕੁਮਾਰ ਸ਼ਰਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਹਰੇਕ ਅਧਿਆਪਕ ਨੂੰ ਪੂਰੀ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨੂੰ ਕਰਨਾ ਚਾਹੀਦਾ ਹੈ ਅਤੇ ਸਮੇਂ ਸਮੇਂ ’ਤੇ ਸਰਕਾਰ ਤੇ ਵਿਭਾਗ ਵਲੋਂ ਜੋ ਸਨਮਾਨ ਦਿੱਤਾ ਜਾਂਦਾ ਹੈ, ਉਸ ਲਈ ਉਹ ਆਪਣੇ ਉੱਚ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਨੇ ਪਿੰਡ ਸੋਹਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ ਹੋਣਗੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।