07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਨੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਕੀਤੇ ਦਰਸ਼ਨ

ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਇਸ ਵਾਰ ਅਧਿਆਪਕ ਦਿਵਸ ਨੂੰ ਨਿਵੇਕਲੇ ਅਤੇ ਆਧਿਆਤਮਿਕ ਢੰਗ ਨਾਲ ਮਨਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਨੂੰ ਸੁਲਤਾਨਪੁਰ ਲੋਧੀ ਦਾ ਵਿਸ਼ੇਸ਼ ਟੂਰ ਕਰਵਾਇਆ ਗਿਆ ।

ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਵਲੋਂ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਮੌਕੇ ਯਾਦਗਾਰ ਤਸਵੀਰ ’ਚ। ਅਜੀਤ : ਤਸਵੀਰ 07-09-2026
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਇਸ ਵਾਰ ਅਧਿਆਪਕ ਦਿਵਸ ਨੂੰ ਨਿਵੇਕਲੇ ਅਤੇ ਆਧਿਆਤਮਿਕ ਢੰਗ ਨਾਲ ਮਨਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਨੂੰ ਸੁਲਤਾਨਪੁਰ ਲੋਧੀ ਦਾ ਵਿਸ਼ੇਸ਼ ਟੂਰ ਕਰਵਾਇਆ ਗਿਆ । ਇਸ ਮੌਕੇ ਸਟਾਫ਼ ਵਲੋਂ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਗਈ। ਸਕੂਲ ਮੈਨੇਜਮੈਂਟ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮਕਸਦ ਅਧਿਆਪਕਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਟੂਰ ਉਪਰੰਤ ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਲਈ ਸ਼ਾਨਦਾਰ ਲੰਚ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਕੰਮ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸੇਂਟ ਸੋਲਜ਼ਰ ਪਰਿਵਾਰ ਵਿਚ ਪਿਆਰ, ਸਤਿਕਾਰ ਅਤੇ ਏਕਤਾ ਬਣਾਈ ਰੱਖਣ ਦਾ ਸੱਦਾ ਵੀ ਦਿੱਤਾ। ਸਮੂਹ ਸਟਾਫ਼ ਨੇ ਇਸ ਯਾਦਗਾਰੀ ਟੂਰ ਲਈ ਸਕੂਲ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਭਲਾ ਪਿੰਡ ਤੋਂ ਡੇਢ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।